ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਖਤਮ ਹੋ ਗਈ ਹੈ। ਉਹ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ।
ਅਦਾਲਤ ਨੇ ਸੁਣਵਾਈ ਤੋਂ ਪਹਿਲਾਂ ਪੰਜਾਬ ਪੁਲੀਸ ਦੀ ਐਸਆਈਟੀ ਨੂੰ 1 ਘੰਟੇ ਲਈ ਪੁੱਛਗਿੱਛ ਲਈ ਅਦਾਲਤ ਪਰਿਸਰ ਚ’ ਹੀ ਇਜਾਜ਼ਤ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਮਜੀਠੀਆ ਦੇ ਵਕੀਲ ਡੀਐਸ ਸੋਬਤੀ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕਰਨਗੇ।
ਇਸ ਤੋਂ ਪਹਿਲਾਂ ਕੱਲ੍ਹ ਮੁਹਾਲੀ ਵਿੱਚ ਪੰਜਾਬ ਪੁਲੀਸ ਦੀ ਐਸਆਈਟੀ ਨੇ ਪੂਰਾ ਦਿਨ ਇੰਤਜ਼ਾਰ ਕੀਤਾ ਪਰ ਮਜੀਠੀਆ ਆਤਮ ਸਮਰਪਣ ਕਰਨ ਨਹੀਂ ਆਏ। ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ‘ਚ ਮੋਹਾਲੀ ਦੀ ਕ੍ਰਾਈਮ ਬ੍ਰਾਂਚ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਜ਼ਮਾਨਤ ਨਾ ਮਿਲਣ ਕਾਰਨ ਸੁਪਰੀਮ ਕੋਰਟ ਨੇ ਚੋਣ ਲੜਨ ਲਈ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ। ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਇਹ ਕੇਸ ਦਰਜ ਕੀਤਾ ਹੈ।
Related
ਮਜੀਠੀਆ ਨੇ ਕੀਤਾ ਮੋਹਾਲੀ ਅਦਾਲਤ ਵਿੱਚ ਸਰੰਡਰ

Share this:
Like this:
Related