ਪਰਾਲੀ ਪ੍ਰਬੰਧਨ ਚ ਰੁਕਾਵਟ ਪੈਦਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ – ਡੀ.ਸੀ. ਬਠਿੰਡਾ

ਬਠਿੰਡਾ, 4 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ, ਲੱਖੀ ਜੰਗਲ ਅਤੇ ਪਿੰਡ ਸਿਵੀਆ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ, ਸ਼੍ਰੀ ਗੁਰਜੀਤ ਸਿੰਘ, ਸਪੈਸ਼ਲ ਸੁਪਰਵਾਈਜ਼ਰ ਤੇ ਕਲੱਸਟਰ ਅਫ਼ਸਰ ਆਦਿ ਹਾਜ਼ਰ ਸਨ।
ਆਪਣੇ ਦੌਰੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਿੰਡ ਮਹਿਮਾ ਸਰਜਾ ਦੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਫਾਇਰ ਬ੍ਰਿਗੇਡ ਨਾਲ ਟੀਮਾਂ ਸਮੇਤ ਕਾਬੂ ਪਾਉਣ ਉਪਰੰਤ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪਿੰਡ ਮਹਿਮਾ ਸਰਜਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਲਈ 2 ਬੇਲਰ ਚੱਲ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਇੱਕ ਦਿਨ ਚ ਇੱਕ ਬੇਲਰ 25 ਤੋਂ 30 ਏਕੜ ਪਰਾਲੀ ਦੀ ਸਾਂਭ-ਸੰਭਾਲ ਕਰਦਾ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਭਰ ਚੋਂ ਹੁਣ ਤੱਕ ਤਕਰੀਬਨ 75 ਹਜ਼ਾਰ ਏਕੜ ਤੋਂ ਜ਼ਿਆਦਾ ਰਕਬੇ ਚੋਂ ਪਰਾਲੀ ਪ੍ਰਬੰਧਨ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ 10 ਦਿਨਾਂ ਤੱਕ ਕਰੀਬ 500 ਏਕੜ ਰਕਬੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰ ਲਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਰਹਿੰਦੇ ਰਕਬਿਆਂ ਚੋਂ ਝੋਨੇ ਦੀ ਪਰਾਲੀ ਦਾ ਜਲਦ ਨਿਪਟਾਰਾ ਕਰ ਦਿੱਤਾ ਜਾਵੇਗਾ।
ਇਸ ਮੌਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਚ ਲਿਆਂਦਾ ਕਿ ਪਿੰਡ ਮਹਿਮਾ ਸਰਜਾ ਚ 19 ਏਕੜ ਰਕਬਾ ਪੰਚਾਇਤੀ ਜ਼ਮੀਨ ਹੈ, ਅਸੀਂ ਉੱਥੇ ਹੀ ਪਰਾਲੀ ਦੀ ਸਾਂਭ-ਸੰਭਾਲ ਕਰਨਾ ਚਾਹੁੰਦੇ ਹਾਂ। ਡਿਪਟੀ ਕਮਿਸ਼ਨਰ ਨੇ ਪਿੰਡ ਦੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਪੰਚਾਇਤੀ ਮਤਾ ਪਾ ਕੇ ਦਫ਼ਤਰ ਵਿਖੇ ਆਉਣ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਮਹਿਮਾ ਸਰਜਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਕਰ ਰਹੇ ਸਟੋਰ (ਡੰਪ) ਵਿਖੇ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਡੰਪ ਚਲਾ ਰਹੇ ਨੁਮਾਂਇੰਦੇ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡ ਮਹਿਮਾ ਸਰਜਾ ਵਿਖੇ ਖੇਤਾਂ ਦੀ ਲੱਗੀ ਅੱਗ ਨੂੰ ਬੁਝਾਉਣ ਵਾਲੇ ਸਰਕਾਰੀ ਅਧਿਕਾਰੀਆਂ ਦੀ ਟੀਮਾਂ ਦੇ ਕੰਮਾਂ ਚ ਵਿਘਨ ਪਾਉਣ ਵਾਲਿਆਂ ਖਿਲਾਫ਼ ਬਣਦੀ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਸਪੈਸ਼ਲ ਸੁਪਰਵਾਈਜ਼ਰ ਸ਼੍ਰੀ ਹਰਪ੍ਰੀਤ ਸਾਗਰ, ਕਲੱਸਟਰ ਅਫ਼ਸਰ ਰੀਨਾ ਰਾਣੀ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

ਬਠਿੰਡਾ ਵਿੱਚ ਚਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
BJP Punjab Mahila morcha president gave a written police complaint against Sandeep Dayma