Bathinda ਵਿੱਚ ਚੱਲਿਆ ਬੁਲਡੋਜ਼ਰ, ਢਾਹਿਆ ਗਿਆ ਨਜਾਇਜ਼ ਉਸਾਰੀ ਅਧੀਨ ਮਕਾਨ

ਅੱਜ ਬਠਿੰਡਾ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਪਿੰਡ ਬੀੜ ਤਲਾਅ ਵਿੱਚ ਉਸਾਰੀ ਅਧੀਨ ਇੱਕ ਮਕਾਨ ਨੂੰ ਬੁਲਡੋਜਰ ਦੀ ਮਦਦ ਨਾਲ ਢਾਹ ਦਿੱਤਾ ਹੈ। ਬਠਿੰਡਾ ਦੀ ਐਸਐਸਪੀ ਅਮਨੀਤ ਕੌਂਡਲ ਅਤੇ ਐਸਡੀਐਮ ਬਲਕਰਨ ਸਿੰਘ ਮਾਹਲ ਮੌਕੇ ‘ਤੇ ਮੌਜੂਦ ਰਹੇ। ਮੀਡੀਆ ਨਾਲ ਗੱਲ ਕਰਦਿਆਂ ਐਸਐਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਇਹ ਮਕਾਨ ਸਰਕਾਰੀ ਜ਼ਮੀਨ ਉੱਪਰ ਨਜਾਇਜ਼ ਕਬਜਾ ਕਰਕੇ ਬਣਾਇਆ ਗਿਆ ਸੀ। ਉਹਨਾਂ ਦੱਸਿਆ ਕਿ ਜਿਸ ਵਿਅਕਤੀ ਦਾ ਘਰ ਢਾਹਿਆ ਗਿਆ ਹੈ ਇਸਦੇ ਖਿਲਾਫ ਪਹਿਲਾਂ ਤੋਂ ਹੀ 9 ਮੁਕੱਦਮੇ ਦਰਜ ਹਨ ਜਿਹਨਾਂ ਵਿੱਚ 5 ਮੁਕੱਦਮੇ ਨਸ਼ਾ ਤਸਕਰੀ ਦੇ ਹਨ। ਐਸ ਐਸ ਪੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ੇ ਖਿਲਾਫ ਛੇੜੀ ਜੰਗ ਦੇ ਤਹਿਤ ਪੁਲਿਸ ਸਖਤੀ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਦਾ ਪੂਰਾ ਪਰਿਵਾਰ ਨਸ਼ਾ ਤਸਕਰੀ ਕਰਦਾ ਹੈ। ਐਸਐਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਪੁਲਿਸ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਉਸਾਰੀਆਂ ਦੀ ਸ਼ਨਾਖਤ ਕੀਤੀ ਗਈ ਹੈ ਜੋ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵੱਲੋਂ ਨਸ਼ੇ ਵੇਚ ਕੇ ਇਮਾਰਤਾਂ ਬਣਾਈਆਂ ਗਈਆਂ ਹਨ ਅਤੇ ਆਉਂਦੇ ਦਿਨਾਂ ਵਿੱਚ ਉਹਨਾਂ ਉਸਾਰੀਆਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਰਾਹੀਂ ਤੋੜਿਆ ਜਾਵੇਗਾ। ਐਸਡੀਐਮ ਬਲਕਰਨ ਸਿੰਘ ਨੇ ਦੱਸਿਆ ਕਿ ਸਰਕਾਰੀ ਜਮੀਨ ਪਰ ਕਬਜ਼ਾ ਕਰਨ ਵਾਲਾ ਇਹ ਵਿਅਕਤੀ ਨਸਾ ਤਸਕਰ ਹੈ ਤੇ ਪੰਜਾਬ ਸਰਕਾਰ ਦੀ ਜਮੀਨ ਉੱਪਰ ਉਸ ਵੱਲੋਂ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ।

ਮੈਡਮ ਅਮਨੀਤ ਕੌਂਡਲ ਨੇ ਮੀਡੀਆਂ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਉਸ ਦੇ ਭਰਾ ’ਤੇ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆੜ ਵਿੱਚ ਇਸ ਤਰ੍ਹਾਂ ਦੀ ਪ੍ਰੋਪਰਟੀ ਬਣਾਉਣ ਵਾਲਿਆਂ ਖਿਲਾਫ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਜਾਵੇਗਾ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ‘ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ, ਏਐਸਪੀ ਸ਼੍ਰੀ ਅਨੁਭਵ ਜੈਨ, ਐਨਡੀਪੀਐਸ ਡੀਐਸਪੀ ਸ੍ਰੀ ਹਰਵਿੰਦਰ ਸਿੰਘ ਸਰਾਂ, ਡੀਐਸਪੀ ਦਿਹਾਤੀ ਹਿਨਾ ਗੁਪਤਾ, ਐਸਡੀਐਮ ਸ. ਬਲਕਰਨ ਸਿੰਘ ਮਾਹਲ ਅਤੇ ਐਸਐਚਓ ਸਦਰ ਬਠਿੰਡਾ ਇੰਸਪੈਕਟਰ ਜਗਦੀਪ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਆਦਿ ਹਾਜ਼ਰ ਸਨ।

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ, ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ