ਪੰਜਾਬ ਪੁਲਿਸ ਨੇ ਕੀਤਾ ਨਕਲੀ IAS ਅਫਸਰ ਗ੍ਰਿਫਤਾਰ, ਕਾਰ ‘ਤੇ ਲਿਖਿਆ ਸੀ- ਭਾਰਤ ਸਰਕਾਰ

ਪੰਜਾਬ ਦੇ ਮੋਹਾਲੀ ਵਿੱਚ ਪੁਲਿਸ ਨੇ ਇੱਕ ਨਕਲੀ ਆਈਏਐਸ ਅਫਸਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਇੱਕ ਅਸਲੀ ਅਫਸਰ ਵਾਂਗ ਪੂਰੇ ਇਲਾਕੇ ਵਿੱਚ ਘੁੰਮਦਾ ਸੀ। ਉਹ ਆਪਣੀ ਕਾਰ ‘ਤੇ “ਭਾਰਤ ਸਰਕਾਰ” ਲਿਖੀ ਹੋਈ ਪਲੇਟ ਨਾਲ ਨਿਯਮਤ ਤੌਰ ‘ਤੇ ਗੱਡੀ ਚਲਾਉਂਦਾ ਸੀ। ਮੁਲਜ਼ਮ ਲੋਕਾਂ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਠੱਗੀ ਮਾਰਦਾ ਸੀ। ਉਸ ਦੀ ਪਹਿਚਾਣ ਪਵਨ ਕੁਮਾਰ ਵਾਸੀ ਰਾਜਸਥਾਨ ਵਜੋਂ ਹੋਈ ਹੈ। ਇਸ ਸਬੰਧੀ ਮੁਹਾਲੀ ਥਾਣਾ ਫੇਜ਼-1 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਪਤਾ ਲੱਗਾ ਹੈ ਕਿ ਉਹ ਦੋ ਵਿਅਕਤੀਆਂ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਮੋਹਾਲੀ ਲੈ ਕੇ ਆਇਆ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਬਾਹਰਲੇ ਰਾਜਾਂ ਤੋਂ ਲੋਕਾਂ ਨੂੰ ਨੌਕਰੀ ਦੇ ਬਹਾਨੇ ਮੋਹਾਲੀ ਲਿਆਉਂਦਾ ਸੀ ਅਤੇ ਮਹਿੰਗੇ ਹੋਟਲਾਂ ਵਿੱਚ ਠਹਿਰਦਾ ਸੀ। ਉਹ ਲੋਕਾਂ ਦੇ ਸਾਹਮਣੇ ਆਪਣੇ ਪ੍ਰਭਾਵਸ਼ਾਲੀ ਸੰਪਰਕ ਦਿਖਾਉਂਦਾ ਹੈ ਤਾਂ ਕਿ ਕਿਸੇ ਨੂੰ ਉਸ ‘ਤੇ ਸ਼ੱਕ ਨਾ ਹੋਵੇ। ਪਰ ਇਸ ਵਾਰ ਉਸ ਦੇ ਵਿਵਹਾਰ ਨੇ ਉਸ ਨੂੰ ਫਸਾਇਆ। ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਲੋਕਾਂ ਨੂੰ ਉਸ ਹੋਟਲ ‘ਚ ਲੈ ਕੇ ਆਇਆ ਸੀ ਜਿੱਥੇ ਉਹ ਠਹਿਰਿਆ ਹੋਇਆ ਸੀ।
ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਬਹਿਸ ਹੋ ਗਈ। ਹੋਟਲ ਸਟਾਫ ਨੂੰ ਉਸ ‘ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਉਸ ਨੂੰ ਹਿਰਾਸਤ ‘ਚ ਲੈ ਲਿਆ। ਦੋਸ਼ੀ ਅਪਾਹਜ ਹੈ ਅਤੇ ਉਸ ਨੂੰ ਤੁਰਨ-ਫਿਰਨ ‘ਚ ਮੁਸ਼ਕਿਲ ਆਉਂਦੀ ਹੈ। ਉਸ ਦੀ ਉਮਰ ਵੀ 30 ਤੋਂ 35 ਸਾਲ ਦੇ ਵਿਚਕਾਰ ਹੈ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਜਿਸ ਕਾਰ ਦੀ ਵਰਤੋਂ ਕਰ ਰਿਹਾ ਸੀ, ਉਹ ਉਸਦੀ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਦੇ ਨਾਮ ‘ਤੇ ਰਜਿਸਟਰ ਹੈ। ਪੁਲਿਸ ਨੇ ਜਦੋਂ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਤਾਂ ਉਸ ਕੋਲੋਂ ਕਈ ਸਰਕਾਰੀ ਵਿਭਾਗਾਂ ਦੇ ਜਾਅਲੀ ਆਈਡੀ ਕਾਰਡ ਅਤੇ ਜਾਅਲੀ ਦਸਤਾਵੇਜ਼ ਬਰਾਮਦ ਹੋਏ। ਫਿਲਹਾਲ ਪੁਲਸ ਅਧਿਕਾਰੀ ਇਸ ਮਾਮਲੇ ‘ਚ ਜ਼ਿਆਦਾ ਜਾਣਕਾਰੀ ਦੇਣ ਤੋਂ ਬਚ ਰਹੇ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

DRONES, HEROIN AND AMMUNITION RECOVERED BY BSF ON AMRITSAR BORDER
ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ