Sukhbir Singh Badal performs religious sewa at Takhat Damdama Sahib in Bathinda #news #punjab
Vigilance Bureau nabs Superintendent Engineer
Latest
- Union Agriculture Minister interacted with the farmers of Delhi under the Developed Agriculture Sankalp Abhiyan June 11, 2025
- Ashwini Vaishnav took strict action against officials who provided old trains to BSF personnel June 11, 2025
- ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸੱਤ ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ June 3, 2025
- NCERT takes action against criminals involved in manufacture, distribution and sale of pirated NCERT textbooks June 3, 2025
- PM Modi hails India’s Performance at Asian Championships June 2, 2025
Categories
Categories
Important Links
For business inquiries mail
%d
ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ
ਬਠਿੰਡਾ 04 ਮਾਰਚ 2025 – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰੰਤੂ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ।
ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਉਕਤ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
Share this:
Like this:
Related