Sukhbir Singh Badal performs religious sewa at Takhat Damdama Sahib in Bathinda #news #punjab
Vigilance Bureau nabs Superintendent Engineer
Latest
- Union Agriculture Minister interacted with the farmers of Delhi under the Developed Agriculture Sankalp Abhiyan June 11, 2025
- Ashwini Vaishnav took strict action against officials who provided old trains to BSF personnel June 11, 2025
- ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸੱਤ ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ June 3, 2025
- NCERT takes action against criminals involved in manufacture, distribution and sale of pirated NCERT textbooks June 3, 2025
- PM Modi hails India’s Performance at Asian Championships June 2, 2025
Categories
Categories
Important Links
For business inquiries mail
%d
ਡਿਪਟੀ ਕਮਿਸ਼ਨਰ ਨੇ ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
ਬਠਿੰਡਾ, 6 ਮਾਰਚ : ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਮੈਡਮ ਦ੍ਰੋਪਦੀ ਮੁਰਮੂ 11 ਮਾਰਚ 2025 ਨੂੰ ਸਥਾਨਕ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਹੋਣ ਵਾਲੀ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਏਅਰ ਪੋਰਟ ਵਿਖੇ ਲੈਂਡਿੰਗ ਵਾਲੀ ਥਾਂ ਤੋਂ ਇਲਾਵਾ ਕੇਂਦਰੀ ਯੂਨੀਵਰਸਿਟੀ ਅਤੇ ਏਮਜ ਵਿਖੇ ਸੰਬਧਤ ਵਿਭਾਗਾਂ ਦੇ ਨੋਡਲ ਅਫਸਰ ਵੀ ਲਗਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਅਧਿਕਾਰੀ ਆਪੋ-ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਜਿੰਮੇਵਾਰੀ ਨਾਲ ਨਿਭਾਉਣ ਅਤੇ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਿਗਹਿਲੀ ਜਾਂ ਢਿੱਲ-ਮੱਠ ਨਾ ਵਰਤਣ ਤਾਂ ਜੋ ਸਮਾਗਮ ਨੂੰ ਸਫਲਤਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹੁਣ ਤੱਕ ਕੀਤੇ ਗਏ ਕੰਮਾਂ ਦਾ ਰੀਵਿਊ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੀ ਆਮਦ ਮੌਕੇ ਅਧਿਕਾਰਤ ਰੂਟਾਂ ਦੀਆਂ ਸੜ੍ਹਕਾਂ ਦੀ ਮੁਰੰਮਤ ਅਤੇ ਦਰਖਤਾਂ ਦੀ ਜ਼ਰੂਰਤ ਅਨੁਸਾਰ ਸਿੰਗਾਈ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ, ਸੀਵਰੇਜ, ਸਿਹਤ ਵਿਭਾਗ ਦੀਆਂ ਟੀਮਾਂ, ਫਾਇਰ ਸੇਫ਼ਟੀ, ਟ੍ਰੈਫ਼ਿਕ ਆਦਿ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ਼੍ਰੀ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਸੁਖਰਾਜ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
Share this:
Like this:
Related