ਬਠਿੰਡਾ, 3 ਜੂਨ : ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਜਿਥੇ ਹਰ ਤਰ੍ਹਾਂ ਦੇ ਸੰਭਵ ਯਤਨ ਕਰ ਰਹੀ ਹੈ ਉਥੇ ਹੀ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀ ਦੇ ਨਾਲ-ਨਾਲ ਹੋਰ ਸਹਾਇਕ ਧੰਦੇ ਅਪਨਾਉਣ ਲਈ ਵੀ ਪ੍ਰੇਰਿਤ ਕਰ ਰਹੀ ਹੈ। ਝੋਨੇ ਦੀ ਥਾਂ ‘ਤੇ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਸੱਤ ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਮੱਦਦ ਦੇ ਤੌਰ ‘ਤੇ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਚਾਹਵਾਨ ਕਿਸਾਨ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਮੱਕੀ ਦੀ ਫਸਲ ਦੀ ਕਾਸ਼ਤ ਕਰਨ ਨੂੰ ਤਰਜ਼ੀਹ ਦੇਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ‘ਚ ਤਕਰੀਬਨ 3750 ਏਕੜ ਵਿੱਚ ਝੋਨੇ ਦੀ ਥਾਂ ‘ਤੇ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੁਆਰਾ ਸੱਤ ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਮੱਦਦ ਦੇ ਤੌਰ ‘ਤੇ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਾਇਲਟ ਪ੍ਰੋਜੈਕਟ ਅਧੀਨ ਝੋਨੇ ਦੀ ਥਾਂ ‘ਤੇ ਸਾਉਣੀ ਦੀ ਫਸਲ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ ਹੈ। ਜੂਨ ਮਹੀਨਾ ਮੱਕੀ ਦੀ ਬਿਜਾਈ ਲਈ ਢੁੱਕਵਾਂ ਹੈ। ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦਾ ਝਾੜ 24-25 ਕੁਇੰਟਲ ਪ੍ਰਤੀ ਏਕੜ ਪ੍ਰਾਪਤ ਹੁੰਦਾ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਨਾਲ ਲਗਾਤਾਰ ਤਾਲਮੇਲ ਕਰਕੇ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਮੱਕੀ ਦੀ ਫਸਲ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
Related
ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸੱਤ ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ

Share this:
Like this:
Related