ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

ਸੀਬੀਆਈ ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਭੁੱਲਰ ‘ਤੇ ਰਿਸ਼ਵਤ ਲੈਣ ਦਾ ਦੋਸ਼ ਹੈ। ਸੀਬੀਆਈ ਨੇ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ।

ਹਰਚਰਨ ਸਿੰਘ ਭੁੱਲਰ ਰਿਸ਼ਵਤ ਦੇ ਰੂਪ ਵਿੱਚ ਪ੍ਰਤੀ ਮਹੀਨਾ 5 ਲੱਖ ਰੁਪਏ ਵਸੂਲ ਰਿਹਾ ਸੀ। ਸੀਬੀਆਈ ਨੂੰ ਇੱਕ ਸ਼ਿਕਾਇਤ ਮਿਲੀ, ਜਿਸ ਤੋਂ ਬਾਅਦ ਚੰਡੀਗੜ੍ਹ ਯੂਨਿਟ ਦੀ ਇੱਕ ਟੀਮ ਨੇ ਜਾਂਚ ਸ਼ੁਰੂ ਕੀਤੀ। ਡੀਆਈਜੀ ਦਾ ਛੋਟਾ ਭਰਾ, ਕੁਲਦੀਪ ਸਿੰਘ ਭੁੱਲਰ, ਇੱਕ ਸਾਬਕਾ ਕਾਂਗਰਸੀ ਵਿਧਾਇਕ ਹੈ। ਉਨ੍ਹਾਂ ਦੇ ਪਿਤਾ, ਮਾਹਲ ਸਿੰਘ ਭੁੱਲਰ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਜੋਂ ਸੇਵਾ ਨਿਭਾਈ ਸੀ।

ਹਰਚਰਨ ਸਿੰਘ ਭੁੱਲਰ ਇੱਕ IPS) ਅਧਿਕਾਰੀ ਹਨ, ਉਹ 2007 ਬੈਚ ਦੇ ਅਧਿਕਾਰੀ ਹਨ ਅਤੇ ਪੰਜਾਬ ਪੁਲਿਸ ਵਿੱਚ ਕਈ ਸੀਨੀਅਰ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਉਹ ਇਸ ਸਮੇਂ ਡਿਪਟੀ ਇੰਸਪੈਕਟਰ ਜਨਰਲ (DIG) ਰੋਪੜ ਰੇਂਜ ਵਜੋਂ ਸੇਵਾ ਨਿਭਾ ਰਹੇ ਹਨ।

ਤਾਜ਼ਾ ਅਫਗਾਨ-ਪਾਕਿ ਝੜਪਾਂ ਵਿੱਚ 12 ਤੋਂ ਵੱਧ ਨਾਗਰਿਕ ਮਾਰੇ ਗਏ
ਕੰਗਨਾ ਰਣੌਤ ਨੇ ਬਠਿੰਡਾ ਦੀ ਅਦਾਲਤ 'ਚ ਮੰਗੀ ਮੁਆਫੀ