ਹਨੀ ਟ੍ਰੈਪ ਰਾਹੀਂ ਲੁੱਟ ਕਰਨ ਵਾਲੇ ਗਿਰੋਹ ਨੂੰ ਬਠਿੰਡਾ ਪੁਲਿਸ ਨੇ ਕੀਤਾ ਕਾਬੂ

ਬਠਿੰਡਾ: ਬਠਿੰਡਾ ਪੁਲਿਸ ਨੇ ਇੱਕ ਗਿਰੋਹ ਦੇ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿੱਚ 4 ਮਹਿਲਾਵਾਂ ਵੀ ਸ਼ਾਮਿਲ ਹਨ ਜੋ ਆਪਣੇ ਹੁਸਨ ਦਾ ਜਾਲ ਵਿਛਾ ਕੇ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਂਦੀਆਂ ਸਨ।

ਡੀਐਸ ਪੀ ਸਿਟੀ ਅੰਮ੍ਰਿਤਪਾਲ ਸਿੰਘ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਮਹਿਲਾਵਾਂ ਤੇ ਮਰਦਾਂ ਨੇ ਰਲ ਕੇ ਇੱਕ ਗਿਰੋਹ ਬਣਾਇਆ ਹੋਇਆ ਹੈ। ਇਹ ਲੋਕ ਰਾਤ ਦੇ ਸਮੇਂ ਰੇਲਵੇ ਸਟੇਸ਼ਨ ਦੇ ਆਸ ਪਾਸ ਖੇਤਰ ਵਿੱਚ ਯਾਤਰੀਆਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਲੁੱਟ ਕਰਦੇ ਸਨ।

ਪੁਲਿਸ ਦੀ ਤਫ਼ਤੀਸ਼ ਵਿੱਚ ਸਾਹਮਣੇ ਆਇਆ ਹੈ ਕਿ ਗਿਰੋਹ ਦੀਆਂ ਔਰਤਾਂ ਸੜਕ ਕਿਨਾਰੇ ਖੜ੍ਹ ਕੇ ਰਾਤ ਸਮੇਂ ਇਕੱਲੇ ਜਾਣ ਵਾਲੇ ਮਰਦ ਯਾਤਰੀਆਂ ਨੂੰ ਅਸ਼ਲੀਲ ਇਸ਼ਾਰੇ ਕਰਕੇ ਆਪਣੇ ਵੱਲ ਖਿੱਚਦੀਆਂ ਸਨ ਅਤੇ ਜਿਉਂ ਹੀ ਕੋਈ ਵਿਅਕਤੀ ਉਨ੍ਹਾਂ ਦੇ ਝਾਂਸੇ ਵਿੱਚ ਆ ਕੇ ਰੁਕਦਾ ਸੀ, ਤਾਂ ਪਹਿਲਾਂ ਤੋਂ ਹੀ ਈ-ਰਿਕਸ਼ਾ ਲੈ ਕੇ ਘਾਤ ਲਗਾ ਕੇ ਬੈਠੇ ਇਨ੍ਹਾਂ ਦੇ ਮਰਦ ਸਾਥੀ ਮੌਕੇ ‘ਤੇ ਪਹੁੰਚ ਜਾਂਦੇ ਸਨ। ਇਸ ਤੋਂ ਬਾਅਦ ਇਹ ਸਾਰੇ ਮਿਲ ਕੇ ਪੀੜਤ ਨੂੰ ਡਰਾ-ਧਮਕਾ ਕੇ ਉਸ ਕੋਲੋਂ ਨਕਦੀ ਅਤੇ ਹੋਰ ਕੀਮਤੀ ਸਾਮਾਨ ਖੋਹ ਕੇ ਰਫ਼ੂ-ਚੱਕਰ ਹੋ ਜਾਂਦੇ ਸਨ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਮੋਜੀ, ਵਿਸ਼ਾਲ ਕੁਮਾਰ, ਸ਼ਿਵਾ, ਨੀਤੂ, ਕਿਰਨਾ ਰਾਣੀ, ਮਨਪ੍ਰੀਤ ਕੌਰ ਅਤੇ ਸੁਖਦੀਪ ਕੌਰ ਵਜੋਂ ਹੋਈ ਹੈ, ਜੋ ਸਾਰੇ ਬਠਿੰਡਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਵਾਰਦਾਤਾਂ ਵਿੱਚ ਵਰਤਿਆ ਜਾਣ ਵਾਲਾ ਈ-ਰਿਕਸ਼ਾ ਵੀ ਬਰਾਮਦ ਕੀਤਾ ਹੈ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਸੁਖਦੀਪ ਕੌਰ ਅਤੇ ਨੀਤੂ ਨਾਮਕ ਔਰਤਾਂ ‘ਤੇ ਪਹਿਲਾਂ ਵੀ ਚੋਰੀ ਅਤੇ ਲੁੱਟ-ਖੋਹ ਦੇ ਕਈ ਮੁਕੱਦਮੇ ਦਰਜ ਹਨ। ਪੁਲਿਸ ਨੇ ਥਾਣਾ ਕੋਤਵਾਲੀ ਵਿਖੇ ਬੀ.ਐਨ.ਐਸ. (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਸੁਪਰੀਮ ਕੋਰਟ ਨੇ 'ਪੰਜਾਬ ਕੇਸਰੀ' ਦੇ ਪ੍ਰਿੰਟਿੰਗ ਪ੍ਰੈੱਸ ਨੂੰ ਮੁੜ ਚਾਲੂ ਕਰਨ ਦੇ ਦਿੱਤੇ ਹੁਕਮ
ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਖਿਲਾਫ ਬਠਿੰਡਾ ਵਿੱਚ ਪੱਤਰਕਾਰਾਂ ਨੇ ਲਗਾਇਆ ਧਰਨਾ