ਬਠਿੰਡਾ : ਪਿਛਲੇ ਦਿਨੀ ਕਈ ਸੋਸ਼ਲ ਮੀਡੀਆ ਪੱਤਰਕਾਰਾਂ ਅਤੇ ਆਰਟੀਆਈ ਐਕਟੀਵਿਸਟਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਪਰਚੇ ਦਰਜ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਹਿੰਦ ਸਮਾਚਾਰ ਗਰੁੱਪ ਦੇ ਖਿਲਾਫ ਕਾਰਵਾਈ ਕਰਦਿਆਂ ਉਹਨਾਂ ਦੀ ਪ੍ਰੈਸ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਨੂੰ ਪੱਤਰਕਾਰਤਾ ਦੀ ਆਜ਼ਾਦੀ ਤੇ ਹਮਲਾ ਮੰਨਦਿਆਂ, ਅੱਜ ਬਠਿੰਡਾ ਵਿੱਚ ਮਿੰਨੀ ਸਕੱਤਰੇਤ ਦੇ ਸਾਹਮਣੇ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਮੇਨ ਸਟਰੀਮ ਮੀਡੀਆ ਅਤੇ ਸੋਸ਼ਲ ਮੀਡੀਆ ਪੱਤਰਕਾਰ ਇਕੱਠੇ ਹੋਏ। ਇਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਦੀਆਂ ਵੱਖ ਵੱਖ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ, ਅਧਿਆਪਕ ਜਥੇਬੰਦੀਆਂ ਅਤੇ ਹੋਰ ਕਈ ਤਰ੍ਹਾਂ ਦੀਆਂ ਜਮਰੂਹੀ ਜਥੇਬੰਦੀਆਂ ਨੇ ਸਮਰਥਨ ਦਿੱਤਾ।
ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਇਹ ਧੱਕੇਸ਼ਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਂਦੇ ਦਿਨਾਂ ਵਿੱਚ ਪੰਜਾਬ ਭਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਹ ਧਰਨੇ ਲਗਾਏ ਜਾਣਗੇ। ਉਹਨਾਂ ਨੇ ਪੱਤਰਕਾਰਾਂ ਦੇ ਖਿਲਾਫ ਦਰਜ ਕੀਤੇ ਪਰਚੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਅਤੇ ਪ੍ਰੈਸ ਦੀ ਆਜ਼ਾਦੀ ਬਹਾਲ ਕਰਨ ਨੂੰ ਕਿਹਾ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਪੇਜਾਂ ਉੱਪਰ ਕਾਪੀਰਾਈਟ ਸਟਰਾਈਕ ਮਾਰ ਕੇ ਫੇਸਬੁੱਕ ਪੇਜਾਂ ਅਤੇ ਯੂਟਿਊਬ ਚੈਨਲਾਂ ਨੂੰ ਡਿਲੀਟ ਕਰਵਾਇਆ ਜਾ ਰਿਹਾ ਹੈ ਜੋ ਕਿ ਸਿੱਧਮ ਸਿੱਧਾ ਲੋਕਾਂ ਦੀ ਸੰਵਿਧਾਨਿਕ ਆਜ਼ਾਦੀ ਤੇ ਹਮਲਾ ਹੈ।
Related
ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਖਿਲਾਫ ਬਠਿੰਡਾ ਵਿੱਚ ਪੱਤਰਕਾਰਾਂ ਨੇ ਲਗਾਇਆ ਧਰਨਾ

Share this:
Like this:
Related