ਬਠਿੰਡਾ: ਬਠਿੰਡਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਖੇਤਰ ਵਿੱਚ ਮਾਲੀਆ ਵਧਾਇਆ ਹੈ, ਚਾਹੇ ਉਹ ਜੀਐਸਟੀ ਹੋਵੇ ਜਾਂ ਐਕਸਾਈਜ਼ ਵਿਭਾਗ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਕੋਈ ਨਵਾਂ ਟੈਕਸ ਨਾ ਲਗਾਉਣ ਦੇ ਬਾਵਜੂਦ ਸਰਕਾਰ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਪੰਜਾਬ ਪਹਿਲਾ ਸੂਬਾ ਹੈ ਜੋ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਲਾਗੂ ਕਰ ਚੁੱਕਾ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਰੁਜ਼ਗਾਰ ਦੇ ਮੁੱਦੇ ‘ਤੇ ਚੀਮਾ ਨੇ ਕਿਹਾ ਕਿ ਸਰਕਾਰ ਹੁਣ ਤੱਕ ਹਜ਼ਾਰਾਂ ਨੌਕਰੀਆਂ ਦੇ ਚੁੱਕੀ ਹੈ ਅਤੇ ਸੂਬੇ ਵਿੱਚ ਹੋਏ ਡੇਢ ਲੱਖ ਕਰੋੜ ਰੁਪਏ ਦੇ ਨਿਵੇਸ਼ ਨਾਲ 5 ਲੱਖ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਵਧੇ ਨਸ਼ੇ ਅਤੇ ਗੈਂਗਸਟਰਵਾਦ ਨੂੰ ਮੌਜੂਦਾ ਸਰਕਾਰ ਖ਼ਤਮ ਕਰ ਰਹੀ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਸ ਵੱਡੇ ਵਾਅਦੇ ਦਾ ਵੀ ਜ਼ਿਕਰ ਕੀਤਾ ਜਿਸ ਤਹਿਤ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾਣੀ ਹੈ। ਚੀਮਾ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਬਜਟ ਵਿੱਚ ਔਰਤਾਂ ਨੂੰ ਦਿੱਤਾ ਜਾਣ ਵਾਲਾ ਮਹੀਨਾਵਾਰ ਭੱਤੇ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਜਾਵੇਗਾ।ਮਾਲੀਏ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ।
You must be logged in to post a comment.
ਪੰਜਾਬ ਸਰਕਾਰ ਦਾ ਮਾਲੀਆ ਵਧਿਆ, ਜਲਦ ਪੂਰਾ ਕਰਾਂਗੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ: ਹਰਪਾਲ ਸਿੰਘ ਚੀਮਾ
ਬਠਿੰਡਾ: ਬਠਿੰਡਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਖੇਤਰ ਵਿੱਚ ਮਾਲੀਆ ਵਧਾਇਆ ਹੈ, ਚਾਹੇ ਉਹ ਜੀਐਸਟੀ ਹੋਵੇ ਜਾਂ ਐਕਸਾਈਜ਼ ਵਿਭਾਗ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਕੋਈ ਨਵਾਂ ਟੈਕਸ ਨਾ ਲਗਾਉਣ ਦੇ ਬਾਵਜੂਦ ਸਰਕਾਰ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਪੰਜਾਬ ਪਹਿਲਾ ਸੂਬਾ ਹੈ ਜੋ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਲਾਗੂ ਕਰ ਚੁੱਕਾ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਰੁਜ਼ਗਾਰ ਦੇ ਮੁੱਦੇ ‘ਤੇ ਚੀਮਾ ਨੇ ਕਿਹਾ ਕਿ ਸਰਕਾਰ ਹੁਣ ਤੱਕ ਹਜ਼ਾਰਾਂ ਨੌਕਰੀਆਂ ਦੇ ਚੁੱਕੀ ਹੈ ਅਤੇ ਸੂਬੇ ਵਿੱਚ ਹੋਏ ਡੇਢ ਲੱਖ ਕਰੋੜ ਰੁਪਏ ਦੇ ਨਿਵੇਸ਼ ਨਾਲ 5 ਲੱਖ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਵਧੇ ਨਸ਼ੇ ਅਤੇ ਗੈਂਗਸਟਰਵਾਦ ਨੂੰ ਮੌਜੂਦਾ ਸਰਕਾਰ ਖ਼ਤਮ ਕਰ ਰਹੀ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਸ ਵੱਡੇ ਵਾਅਦੇ ਦਾ ਵੀ ਜ਼ਿਕਰ ਕੀਤਾ ਜਿਸ ਤਹਿਤ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾਣੀ ਹੈ। ਚੀਮਾ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਬਜਟ ਵਿੱਚ ਔਰਤਾਂ ਨੂੰ ਦਿੱਤਾ ਜਾਣ ਵਾਲਾ ਮਹੀਨਾਵਾਰ ਭੱਤੇ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਜਾਵੇਗਾ।ਮਾਲੀਏ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ।
Share this:
Like this:
Related