ਅੰਮ੍ਰਿਤਸਰ ਪੁਲਿਸ ਵੱਲੋਂ 43 ਕਿਲੋ ਹੈਰੋਇਨ ਅਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ

ਅੰਮ੍ਰਿਤਸਰ: ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਨਾਰਕੋ ਟੈਰਰਿਜ਼ਮ ਵਿਰੁੱਧ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦਾ ਖੁਲਾਸਾ ਕੀਤਾ ਏ। ਅੰਮ੍ਰਿਤਸਰ ਰੂਰਲ ਪੁਲਿਸ ਨੇ ਹਲਕਾ ਰਾਜਾਸਾਂਸੀ ਦੇ ਪਿੰਡ ਓਠੀਆਂ ਤੋਂ ਵਿਲੇਜ ਡਿਫੈਂਸ ਕਮੇਟੀ ਦੀ ਸੂਚਨਾ ‘ਤੇ ਦੇਰ ਰਾਤ ਛਾਪੇਮਾਰੀ ਕਰਕੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ 43 ਕਿਲੋ ਹੈਰੋਇਨ, ਚਾਰ ਚਾਈਨੀਜ਼ ਹੈਂਡ ਗ੍ਰਨੇਡ, ਇੱਕ ਵਿਦੇਸ਼ੀ ਪਿਸਤੌਲ ਅਤੇ 46 ਜਿੰਦਾ ਕਾਰਤੂਸ ਬਰਾਮਦ ਕੀਤੇ ਨੇ। ਕੌਮਾਂਤਰੀ ਬਾਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ 200 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਏ। ਜਾਣਕਾਰੀ ਅਨੁਸਾਰ, ਦੋ ਨੌਜਵਾਨ ਇਸ ਖੇਪ ਨੂੰ ਮੋਟਰਸਾਈਕਲ ‘ਤੇ ਲਿਜਾ ਰਹੇ ਸਨ, ਪਰ ਪਿੰਡ ਵਾਸੀਆਂ ਵੱਲੋਂ ਰੋਕੇ ਜਾਣ ‘ਤੇ ਉਹ ਮੋਟਰਸਾਈਕਲ ਅਤੇ ਸਾਮਾਨ ਛੱਡ ਕੇ ਫਰਾਰ ਹੋ ਗਏ। ਇਹ ਸਫਲ ਅਪ੍ਰੇਸ਼ਨ ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਸੋਹਿਲ ਮੀਰ ਦੀ ਅਗਵਾਈ ਅਤੇ ਡੀ.ਐੱਸ.ਪੀ. ਨੀਰਜ ਤੇ ਇੰਸਪੈਕਟਰ ਹਰਸਿਮਰਤ ਕੌਰ ਦੀ ਲੀਡਰਸ਼ਿਪ ਹੇਠ ਨੇਪਰੇ ਚੜ੍ਹਿਆ। ਪੁਲਿਸ ਅਨੁਸਾਰ ਇਹ ਖੇਪ ਪਾਕਿਸਤਾਨੀ ਖੁਫੀਆ ਏਜੰਸੀ ISI ਵੱਲੋਂ ਸਪਾਂਸਰ ਕੀਤੀ ਗਈ ਸੀ, ਜਿਸ ਦਾ ਮਕਸਦ ਸਰਹੱਦੀ ਖੇਤਰ ਵਿੱਚ ਅਸ਼ਾਂਤੀ ਫੈਲਾਉਣਾ ਸੀ। ਪੁਲਿਸ ਨੇ ਫਰਾਰ ਨੌਜਵਾਨਾਂ ਦੀ ਭਾਲ ਲਈ ਵਿਸ਼ੇਸ਼ ਟੀਮਾਂ ਗਠਿਤ ਕਰ ਦਿੱਤੀਆਂ ਹਨ ਅਤੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਮੋਹਾਲੀ SSP ਦਫ਼ਤਰ ਦੇ ਬਾਹਰ ਦਿਨ-ਦਹਾੜੇ ਕਤਲ: ਰੁੜਕੀ ਦੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
15 ਸਰਕਾਰੀ ਸਕੂਲਾਂ ਦੇ ਨਾਂ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂ 'ਤੇ ਰੱਖੇ: Harjot Singh Bains