ਚੰਡੀਗੜ੍ਹ, 29 ਜਨਵਰੀ: ਪੰਜਾਬ ਸਰਕਾਰ ਨੇ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਨੂੰ ਸਨਮਾਨ ਦੇਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਸੂਬੇ ਦੇ 15 ਸਰਕਾਰੀ ਸਕੂਲਾਂ ਦੇ ਨਾਂ ਮਹਾਨ ਨਾਇਕਾਂ ਅਤੇ ਸੂਰਬੀਰ ਸ਼ਹੀਦਾਂ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦੀ ਰੋਜ਼ਾਨਾ ਦੀ ਸਿੱਖਿਆ ਵਿੱਚ ਸਾਹਸ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਨੂੰ ਸ਼ਾਮਲ ਕਰਨਾ ਹੈ। ਉਨ੍ਹਾਂ ਕਿਹਾ, “ਸਰਕਾਰੀ ਸਕੂਲਾਂ ਦੇ ਨਾਂ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦਾ ਬੇਮਿਸਾਲ ਯੋਗਦਾਨ ਅਤੇ ਕੁਰਬਾਨੀਆਂ ਵਿਦਿਆਰਥੀਆਂ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਨ।”
ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਨ੍ਹਾਂ ਨਾਇਕਾਂ ਦੇ ਨਾਂ ‘ਤੇ ਸਕੂਲਾਂ ਦਾ ਨਾਮਕਰਨ ਕੀਤਾ ਗਿਆ ਹੈ, ਉਨ੍ਹਾਂ ਦੇ ਜੀਵਨ ਅਤੇ ਯੋਗਦਾਨ ਨਾਲ ਸਬੰਧਤ ਜਾਣਕਾਰੀ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲ ਕੰਪਲੈਕਸਾਂ ਵਿੱਚ ਪ੍ਰਦਰਸ਼ਿਤ ਕੀਤੀ ਜਾਵੇ। ਇਸ ਨਾਲ ਵਿਦਿਆਰਥੀਆਂ ਨੂੰ ਮੁੱਲ-ਅਧਾਰਿਤ ਸਿੱਖਿਆ ਮਿਲੇਗੀ ਅਤੇ ਉਨ੍ਹਾਂ ਦੇ ਚਰਿੱਤਰ ਨਿਰਮਾਣ ਵਿੱਚ ਸਹਾਇਤਾ ਮਿਲੇਗੀ।
ਉਨ੍ਹਾਂ ਕਿਹਾ ਕਿ ਸਕੂਲ ਕੇਵਲ ਸਿੱਖਿਆ ਦੇ ਕੇਂਦਰ ਨਹੀਂ, ਸਗੋਂ ਸੰਸਕਾਰਾਂ ਅਤੇ ਕਦਰਾਂ-ਕੀਮਤਾਂ ਦੇ ਮੰਦਰ ਹਨ। ਇਹ ਜ਼ਰੂਰੀ ਹੈ ਕਿ ਵਿਦਿਆਰਥੀਆਂ ਨੂੰ ਨਿਰਸਵਾਰਥ ਸੇਵਾ, ਦੇਸ਼ ਪ੍ਰੇਮ ਅਤੇ ਕੁਰਬਾਨੀ ਦੀ ਭਾਵਨਾ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਜ਼ਿੰਮੇਵਾਰ ਅਤੇ ਸਸ਼ਕਤ ਨਾਗਰਿਕ ਬਣ ਸਕਣ।
ਇਨ੍ਹਾਂ ਸਕੂਲਾਂ ਦੇ ਬਦਲੇ ਗਏ ਨਾਮ:
ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ:
- ਸਰਕਾਰੀ ਹਾਈ ਸਕੂਲ, ਸੰਧੂ ਕਲਾਂ (ਬਰਨਾਲਾ) → ਸ਼ਹੀਦ ਸਿਪਾਹੀ ਜਗਦੇਵ ਸਿੰਘ ਸਰਕਾਰੀ ਹਾਈ ਸਕੂਲ
- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁਗਿਆਣਾ (ਫਰੀਦਕੋਟ) → ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
- ਸਰਕਾਰੀ ਹਾਈ ਸਕੂਲ, ਫਤਿਹਪੁਰ (ਮਾਨਸਾ) → ਸੁਤੰਤਰਤਾ ਸੰਗਰਾਮੀ ਸਰਦਾਰ ਮੱਘਰ ਸਿੰਘ ਸਰਕਾਰੀ ਹਾਈ ਸਕੂਲ
- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ → ਕਾਮਰੇਡ ਧਰਮ ਸਿੰਘ ਫੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
- ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਭੀਖੀ (ਮਾਨਸਾ) → ਸ਼ਹੀਦ ਕਾਂਸਟੇਬਲ ਜਸਵੰਤ ਸਿੰਘ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)
- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਖਸ਼ੀਵਾਲਾ → ਸੁਤੰਤਰਤਾ ਸੰਗਰਾਮੀ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
- ਸਰਕਾਰੀ ਮਿਡਲ ਸਕੂਲ, ਲੁਬਾਣਿਆਂਵਾਲੀ (ਸ਼੍ਰੀ ਮੁਕਤਸਰ ਸਾਹਿਬ) → ਸੁਤੰਤਰਤਾ ਸੰਗਰਾਮੀ ਸਰਵਣ ਸਿੰਘ ਸਰਕਾਰੀ ਮਿਡਲ ਸਕੂਲ
- ਸਰਕਾਰੀ ਹਾਈ ਸਕੂਲ, ਹਮੀਰਗੜ੍ਹ (ਸੰਗਰੂਰ) → ਸੁਤੰਤਰਤਾ ਸੰਗਰਾਮੀ ਗਿਆਨੀ ਮੁਕੰਦ ਸਿੰਘ ਸਰਕਾਰੀ ਹਾਈ ਸਕੂਲ
- ਸਰਕਾਰੀ ਮਿਡਲ ਸਕੂਲ, ਦੁੱਲਦੀ (ਪਟਿਆਲਾ) → ਸ਼ਹੀਦ ਸਿਪਾਹੀ ਪਿਆਰਾ ਸਿੰਘ ਸਰਕਾਰੀ ਮਿਡਲ ਸਕੂਲ
- ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ → ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ
- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਕੈਰੇ (ਬਰਨਾਲਾ) → ਸੁਤੰਤਰਤਾ ਸੰਗਰਾਮੀ ਗੁਰਦਿਆਲ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ
- ਸਰਕਾਰੀ ਪ੍ਰਾਇਮਰੀ ਸਕੂਲ, ਟੱਲੇਵਾਲ (ਬਰਨਾਲਾ) → ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ
- ਸਰਕਾਰੀ ਐਲੀਮੈਂਟਰੀ ਸਕੂਲ, ਹਰਰੰਗਪੁਰਾ ਪਿੰਡੀ (ਬਠਿੰਡਾ) → ਸ਼ਹੀਦ ਸਿਪਾਹੀ ਬੂਟਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ
- ਸਰਕਾਰੀ ਪ੍ਰਾਇਮਰੀ ਸਕੂਲ, ਨੰਗਲ ਫਰੀਦਾ (ਪਠਾਨਕੋਟ) → ਸ਼ਹੀਦ ਸਿਪਾਹੀ ਰਾਈਫਲਮੈਨ ਜੈ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ
- ਸਰਕਾਰੀ ਪ੍ਰਾਇਮਰੀ ਸਕੂਲ, ਡਰੋਲੀ ਖੁਰਦ (ਜਾਲੰਧਰ) → ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਹਿਲ ਸਿਰਫ਼ ਨਾਂ ਬਦਲਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਇੱਕ ਸੰਕਲਪ ਹੈ ਕਿ ਇਨ੍ਹਾਂ ਮਹਾਨ ਨਾਇਕਾਂ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਤੱਕ ਜਿਊਂਦੀ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਨਵੀਂ ਪਛਾਣ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਸਮਰਪਣ, ਸਾਹਸ ਅਤੇ ਨਿਰਸਵਾਰਥ ਸੇਵਾ ਲਈ ਨਿਰੰਤਰ ਪ੍ਰੇਰਿਤ ਕਰੇਗੀ।
Related
15 ਸਰਕਾਰੀ ਸਕੂਲਾਂ ਦੇ ਨਾਂ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖੇ: Harjot Singh Bains
ਚੰਡੀਗੜ੍ਹ, 29 ਜਨਵਰੀ: ਪੰਜਾਬ ਸਰਕਾਰ ਨੇ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਨੂੰ ਸਨਮਾਨ ਦੇਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਸੂਬੇ ਦੇ 15 ਸਰਕਾਰੀ ਸਕੂਲਾਂ ਦੇ ਨਾਂ ਮਹਾਨ ਨਾਇਕਾਂ ਅਤੇ ਸੂਰਬੀਰ ਸ਼ਹੀਦਾਂ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦੀ ਰੋਜ਼ਾਨਾ ਦੀ ਸਿੱਖਿਆ ਵਿੱਚ ਸਾਹਸ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਨੂੰ ਸ਼ਾਮਲ ਕਰਨਾ ਹੈ। ਉਨ੍ਹਾਂ ਕਿਹਾ, “ਸਰਕਾਰੀ ਸਕੂਲਾਂ ਦੇ ਨਾਂ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦਾ ਬੇਮਿਸਾਲ ਯੋਗਦਾਨ ਅਤੇ ਕੁਰਬਾਨੀਆਂ ਵਿਦਿਆਰਥੀਆਂ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਨ।”
ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਨ੍ਹਾਂ ਨਾਇਕਾਂ ਦੇ ਨਾਂ ‘ਤੇ ਸਕੂਲਾਂ ਦਾ ਨਾਮਕਰਨ ਕੀਤਾ ਗਿਆ ਹੈ, ਉਨ੍ਹਾਂ ਦੇ ਜੀਵਨ ਅਤੇ ਯੋਗਦਾਨ ਨਾਲ ਸਬੰਧਤ ਜਾਣਕਾਰੀ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲ ਕੰਪਲੈਕਸਾਂ ਵਿੱਚ ਪ੍ਰਦਰਸ਼ਿਤ ਕੀਤੀ ਜਾਵੇ। ਇਸ ਨਾਲ ਵਿਦਿਆਰਥੀਆਂ ਨੂੰ ਮੁੱਲ-ਅਧਾਰਿਤ ਸਿੱਖਿਆ ਮਿਲੇਗੀ ਅਤੇ ਉਨ੍ਹਾਂ ਦੇ ਚਰਿੱਤਰ ਨਿਰਮਾਣ ਵਿੱਚ ਸਹਾਇਤਾ ਮਿਲੇਗੀ।
ਉਨ੍ਹਾਂ ਕਿਹਾ ਕਿ ਸਕੂਲ ਕੇਵਲ ਸਿੱਖਿਆ ਦੇ ਕੇਂਦਰ ਨਹੀਂ, ਸਗੋਂ ਸੰਸਕਾਰਾਂ ਅਤੇ ਕਦਰਾਂ-ਕੀਮਤਾਂ ਦੇ ਮੰਦਰ ਹਨ। ਇਹ ਜ਼ਰੂਰੀ ਹੈ ਕਿ ਵਿਦਿਆਰਥੀਆਂ ਨੂੰ ਨਿਰਸਵਾਰਥ ਸੇਵਾ, ਦੇਸ਼ ਪ੍ਰੇਮ ਅਤੇ ਕੁਰਬਾਨੀ ਦੀ ਭਾਵਨਾ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਜ਼ਿੰਮੇਵਾਰ ਅਤੇ ਸਸ਼ਕਤ ਨਾਗਰਿਕ ਬਣ ਸਕਣ।
ਇਨ੍ਹਾਂ ਸਕੂਲਾਂ ਦੇ ਬਦਲੇ ਗਏ ਨਾਮ:
ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ:
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਹਿਲ ਸਿਰਫ਼ ਨਾਂ ਬਦਲਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਇੱਕ ਸੰਕਲਪ ਹੈ ਕਿ ਇਨ੍ਹਾਂ ਮਹਾਨ ਨਾਇਕਾਂ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਤੱਕ ਜਿਊਂਦੀ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਨਵੀਂ ਪਛਾਣ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਸਮਰਪਣ, ਸਾਹਸ ਅਤੇ ਨਿਰਸਵਾਰਥ ਸੇਵਾ ਲਈ ਨਿਰੰਤਰ ਪ੍ਰੇਰਿਤ ਕਰੇਗੀ।
Share this:
Like this:
Related