19ਵਾਂ ਵਿਰਾਸਤ ਮੇਲਾ 2026 ਜੈਪਾਲਗੜ੍ਹ ਵਿਖੇ 13 ਤੋਂ 15 ਫਰਵਰੀ ਤੱਕ

ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ 19ਵਾਂ ਵਿਰਾਸਤ ਮੇਲਾ 2026 ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 13 ਫ਼ਰਵਰੀ ਤੋਂ 15 ਫ਼ਰਵਰੀ ਤੱਕ ਕਰਵਾਇਆ ਜਾਵੇਗਾ। ਮੇਲੇ ਦੌਰਾਨ ਸੱਭਿਆਚਾਰਕ ਗਤੀਵਿਧੀਆਂ, ਪਤੰਗ ਬਾਜ਼ੀ, ਰਵਾਇਤੀ ਪਕਵਾਨ, ਲੋਕ ਨਾਚ ਆਦਿ ਦੇ ਨਾਲ ਨਾਲ ਗਾਇਕ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਖਿੱਚ ਦਾ ਕੇਂਦਰ ਰਹਿਣਗੇ ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਨੇ ਮੇਲਾ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਦੀ ਪ੍ਰਧਾਨਗ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ, ਪੁਰਾਤਨ ਵਿਰਾਸਤ ਅਤੇ ਰਵਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਮੇਲੇ ‘ਚ ਰਵਾਇਤੀ ਖੇਡਾਂ, ਲੋਕ ਨਾਚ ਅਤੇ ਪੰਜਾਬੀ ਵਿਰਸੇ ਦੀਆਂ ਵੱਖ-ਵੱਖ ਵੰਨਗੀਆਂ ਪ੍ਰਦਰਸ਼ਤ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ‘ਚ ਹੋਰਨਾਂ ਸੂਬਿਆਂ ਤੋਂ ਵੀ ਸੱਭਿਆਚਾਰਕ ਟੀਮਾਂ ਨੂੰ ਇਸ ਸਮਾਗਮ ‘ਚ ਭਾਗ ਲੈਣ ਲਈ ਨਿੱਘਾ ਸੱਦਾ ਦਿੱਤਾ ਦਿੱਤਾ ਜਾਵੇਗਾ। ਨਾਲ ਹੀ ਪਹਿਲਾਂ ਤੋਂ ਹੀ ਮੇਲੇ ਚ ਕਰਵਾਏ ਜਾਂਦੇ ਦਸਤੂਰਾਂ ਮੁਤਾਬਕ ਹੋਰ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ‘ਚ ਭਾਗ ਲੈਣ ਅਤੇ ਇਸ ਦਾ ਆਨੰਦ ਮਾਨਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ, ਉੱਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਬਲਕਰਨ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ਼੍ਰੀ ਅਭਿਨਵ ਗੋਇਲ, ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀ ਰਮਨਜੀਤ, ਐੱਸ ਪੀ ਸ਼੍ਰੀ ਕਰਮਜੀਤ ਸਿੰਘ, ਸਿਵਲ ਸਰਜਨ ਡਾ. ਤਪਿੰਦਰਜੋਤ ਕੌਸ਼ਲ, ਸ਼੍ਰੀ ਹਰਵਿੰਦਰ ਸਿੰਘ ਖਾਲਸਾ ਪ੍ਰਧਾਨ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਆਦਿ ਹਾਜ਼ਰ ਸਨ ।

ਖਾਲਸਾ ਸਕੂਲ ਵਿੱਚ ਪ੍ਰਿੰਸੀਪਲ ਅਤੇ ਕਮੇਟੀ ਆਹਮੋ ਸਾਹਮਣੇ, ਹੋਇਆ ਹੰਗਾਮਾ
Two IAS Suspended by Punjab Government