ਲਾਅ ਕਾਲਜ ਦੇ ਅੰਦਰ ਵਿਦਿਆਰਥਣ ਦਾ ਗੋਲੀ ਮਾਰ ਕੇ ਕੀਤਾ ਕਤਲ , ਦੋਸ਼ੀ ਨੇ ਖੁਦ ਨੂੰ ਵੀ ਮਾਰੀ ਗੋਲੀ

ਤਰਨ ਤਾਰਨ ਜ਼ਿਲ੍ਹੇ ਦੇ ਉਸਮਾ ਪਿੰਡ ਸਥਿਤ ਮਾਈ ਭਾਗੋ ਲਾਅ ਕਾਲਜ ਵਿੱਚ ਅੱਜ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਨੇ ਲਾਅ ਦੇ ਪੜਾਈ ਕਰ ਰਹੀ ਵਿਦਿਆਰਥਣ ਸੰਦੀਪ ਕੌਰ ਦੇ ਸਿਰ ਵਿੱਚ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਦੋਸ਼ੀ ਨੌਜਵਾਨ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਘਟਨਾ ਤੋਂ ਬਾਅਦ ਸੰਦੀਪ ਕੌਰ ਦੀ ਮ੍ਰਿਤਕ ਦੇਹ ਕਾਲਜ ਦੀ ਕਲਾਸਰੂਮ ਵਿੱਚ ਹੀ ਪਈ ਰਹੀ । ਗੋਲੀਬਾਰੀ ਤੋਂ ਬਾਅਦ ਕੈਂਪਸ ਵਿੱਚ ਮੌਜੂਦ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵਿੱਚ ਹਫੜਾ-ਦਫੜੀ ਮਚ ਗਈ।

ਸੂਚਨਾ ਮਿਲਣ ‘ਤੇ ਸੀਨੀਅਰ ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਦੋਵਾਂ ਲਾਸ਼ਾਂ ਨੂੰ ਹਿਰਾਸਤ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।  ਪੁਲਿਸ ਨੇ ਮੌਕੇ ਤੋਂ ਅਪਰਾਧ ਵਿੱਚ ਵਰਤਿਆ ਗਿਆ ਹਥਿਆਰ ਅਤੇ ਖਾਲੀ ਕਾਰਤੂਸ ਬਰਾਮਦ ਕੀਤੇ। ਸਬੂਤ ਇਕੱਠੇ ਕਰਨ ਲਈ ਇੱਕ ਫੋਰੈਂਸਿਕ ਟੀਮ ਤਾਇਨਾਤ ਕੀਤੀ ਗਈ ਹੈ, ਜਦੋਂ ਕਿ ਕਾਲਜ ਕੈਂਪਸ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ

ਦੂਸਰੀ ਪਾਸੇ ਮ੍ਰਿਤਕ ਵਿਦਿਆਰਥਣ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।   ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ  ਇਸ ਮਾਮਲੇ ਦੀ ਪੂਰੀ ਅਸਲ ਸੱਚਾਈ ਸਾਹਮਣੇ ਲਿਆਂਦੀ ਜਾਏਗੀ।

Operation prahar 2.0 - ਅਪਰਾਧੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ - DGP Dr. Jitendra Jain
ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ: ਤੜਕਸਾਰ ਹੋਇਆ ਪੁਲਿਸ ਮੁਕਾਬਲਾ