ਅਪਰਾਧੀਆਂ ‘ਤੇ ਵਾਰ ਕਰਨ ਦੇ ਲਈ ਪੂਰੇ ਪੰਜਾਬ ਦੇ ਵਿੱਚ 72 ਘੰਟੇ ਦੇ ਲਈ ਆਪਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਲਗਾਈ ਗਈ ਹੈ। ਬਠਿੰਡਾ ਵਿੱਚ ਵੀ ਅੱਜ ਸਵੇਰ ਤੋਂ ਹੀ ਐਸਐਸਪੀ ਜਯੋਤੀ ਯਾਦਵ ਦੀ ਅਗਵਾਈ ਵਿੱਚ ਪੂਰੇ ਜਿਲੇ ਅੰਦਰ ਚੈਕਿੰਗ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲਗਾਏ ਗਏ ਇਹਨਾਂ ਨਾਕਿਆਂ ਦੀ ਚੈਕਿੰਗ ਦੇ ਲਈ ਪਹੁੰਚੇ ਸਪੈਸ਼ਲ ਡੀਜੀਪੀ (PSPCL) ਡਾ.ਜਤਿੰਦਰ ਜੈਨ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਕੁਝ ਘੰਟਿਆਂ ਵਿੱਚ ਹੀ 71 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨਾਂ ਕੋਲੋਂ ਵੱਡੀ ਗਿਣਤੀ ਦੇ ਵਿੱਚ ਨਸ਼ੇ ਦੀ ਖੇਪ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹਨਾਂ ਨਸ਼ਿਆਂ ਵਿੱਚ ਹੈਰੋਇਨ, ਭੁੱਕੀ, ਨਸ਼ੇ ਦੀਆਂ ਗੋਲੀਆਂ ਸ਼ਾਮਿਲ ਹਨ। ਇਸ ਤੋਂ ਇਲਾਵਾ ਚਾਰ ਘੋਸ਼ਿਤ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਲੰਬੇ ਸਮੇਂ ਤੋਂ ਪੁਲਿਸ ਦੀ ਪਹੁੰਚ ਤੋਂ ਬਾਹਰ ਸਨ। ਡੀਜੀਪੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਉਹਨਾਂ ਦੱਸਿਆ ਕਿ ਸਿਰਫ ਉਹਨਾਂ ਵਿਅਕਤੀਆਂ ਉੱਪਰ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਜੋ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਜੁਰਮ ਦੇ ਨਾਲ ਜੁੜੇ ਹੋਏ ਹਨ।
You must be logged in to post a comment.
Operation prahar 2.0 – ਅਪਰਾਧੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ – DGP Dr. Jitendra Jain
ਅਪਰਾਧੀਆਂ ‘ਤੇ ਵਾਰ ਕਰਨ ਦੇ ਲਈ ਪੂਰੇ ਪੰਜਾਬ ਦੇ ਵਿੱਚ 72 ਘੰਟੇ ਦੇ ਲਈ ਆਪਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਲਗਾਈ ਗਈ ਹੈ। ਬਠਿੰਡਾ ਵਿੱਚ ਵੀ ਅੱਜ ਸਵੇਰ ਤੋਂ ਹੀ ਐਸਐਸਪੀ ਜਯੋਤੀ ਯਾਦਵ ਦੀ ਅਗਵਾਈ ਵਿੱਚ ਪੂਰੇ ਜਿਲੇ ਅੰਦਰ ਚੈਕਿੰਗ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲਗਾਏ ਗਏ ਇਹਨਾਂ ਨਾਕਿਆਂ ਦੀ ਚੈਕਿੰਗ ਦੇ ਲਈ ਪਹੁੰਚੇ ਸਪੈਸ਼ਲ ਡੀਜੀਪੀ (PSPCL) ਡਾ.ਜਤਿੰਦਰ ਜੈਨ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਕੁਝ ਘੰਟਿਆਂ ਵਿੱਚ ਹੀ 71 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨਾਂ ਕੋਲੋਂ ਵੱਡੀ ਗਿਣਤੀ ਦੇ ਵਿੱਚ ਨਸ਼ੇ ਦੀ ਖੇਪ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹਨਾਂ ਨਸ਼ਿਆਂ ਵਿੱਚ ਹੈਰੋਇਨ, ਭੁੱਕੀ, ਨਸ਼ੇ ਦੀਆਂ ਗੋਲੀਆਂ ਸ਼ਾਮਿਲ ਹਨ। ਇਸ ਤੋਂ ਇਲਾਵਾ ਚਾਰ ਘੋਸ਼ਿਤ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਲੰਬੇ ਸਮੇਂ ਤੋਂ ਪੁਲਿਸ ਦੀ ਪਹੁੰਚ ਤੋਂ ਬਾਹਰ ਸਨ। ਡੀਜੀਪੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਉਹਨਾਂ ਦੱਸਿਆ ਕਿ ਸਿਰਫ ਉਹਨਾਂ ਵਿਅਕਤੀਆਂ ਉੱਪਰ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਜੋ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਜੁਰਮ ਦੇ ਨਾਲ ਜੁੜੇ ਹੋਏ ਹਨ।
Share this:
Like this:
Related