ਜੈਕਾਰਿਆਂ ਦੀ ਗੂੰਜ ਵਿੱਚ ਹੋਲੇ ਮਹੱਲੇ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ : ਨੌਵੇਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਰਸੋਈ ਧਰਤੀ ਅਨੰਦਾਂ ਦੀ ਪੁਰੀ ਵਿਖੇ ਸੰਗਤ ਦਾ ਆਇਆ ਹੜ, ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਰਸਾਉਂਦਾ ਨਜ਼ਰ ਆ ਰਿਹਾ ਹੈ ਖਾਲਸਾਈ ਰੰਗ ਵਿੱਚ ਰੰਗੀ ਧਰਤੀ ਕੇਸਰੀ ਅਤੇ ਨੀਲੇ ਰੰਗ ਦੀਆਂ ਦਸਤਾਰਾਂ ਸਜਾ ਕੇ ਸੰਗਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਗੋਡੇ ਮਹੱਲੇ ਦਾ ਮੁੱਖ ਪੜਾਅ ਅੱਜ ਸ਼ੁਰੂ ਹੋ ਗਿਆ ਹੈ

ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਰੰਭ ਹੋ ਗਏ ਹਨ। ਹੋਲੇ ਮਹੱਲੇ ਦੇ ਦੂਜੇ ਪੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੋ ਤਿੰਨ ਅਤੇ ਚਾਰ ਮਾਰਚ ਨੂੰ ਚੱਲਣਗੇ ਜਿਸ ਵਿੱਚ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਲਗਾਤਾਰ ਤਿੰਨ ਦਿਨ ਨਤਮਸਤਕ ਹੁੰਦੀਆਂ ਰਹਿਣਗੀਆਂ ਚਾਰ ਮਾਰਚ ਨੂੰ ਨਗਰ ਕੀਰਤਨ ਰੂਪੀ ਮਹੱਲਾ ਦੁਪਹਿਰ ਨੂੰ 12:30 ਵਜੇ ਤੋਂ ਬਾਅਦ ਕੱਢਿਆ ਜਾਵੇਗਾ। ਜਿਸ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਜੰਗਜੂ ਕਰਤੱਬ ਵਿਖਾਉਣਗੀਆਂ ਅਤੇ ਘੋੜ ਦੌੜ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚਣਗੀਆਂ ਜਿੱਥੇ ਮਹੱਲਾ ਕੱਢਿਆ ਜਾਵੇਗਾ ।

ਅੱਜ ਹੋਲੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸ਼ਿਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਗਜੈਕਟਿਵ ਮੈਂਬਰ ਡਾਕਟਰ ਦਲਜੀਤ ਸਿੰਘ ਭਿੰਡਰ ਸ਼ਿਰੋਮਣੀ ਅਕਾਲੀ ਦਲ ਤੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

ਕਰੀਬ 90 ਲੱਖ ਭਾਰਤੀ, ਖਾੜੀ ਦੇਸ਼ਾਂ ਵਿੱਚ ਫਸੇ
Raghav Chadda ਨੇ ਮੁੜ ਜਾਰੀ ਕੀਤੀ ਇੱਕ ਹੋਰ ਵੀਡੀਓ