ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਇੱਕ ਵੱਡਾ ਸਿਆਸੀ ਧਮਾਕਾ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਸਮੇਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਦੱਸਿਆ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਦੋ-ਤਿਹਾਈ ਮੈਂਬਰਾਂ ਨੇ ਭਾਰਤੀ ਸੰਵਿਧਾਨ ਦੀਆਂ ਵਿਵਸਥਾਵਾਂ ਦੀ ਵਰਤੋਂ ਕਰਦੇ ਹੋਏ ਭਾਜਪਾ ਵਿੱਚ ਰਲੇਵੇਂ ਦਾ ਫੈਸਲਾ ਕੀਤਾ ਹੈ।
ਪਾਰਟੀ ਛੱਡਣ ਦੇ ਕਾਰਨਾਂ ਬਾਰੇ ਬੋਲਦਿਆਂ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਬੁਨਿਆਦੀ ਨੈਤਿਕ ਮੁੱਲਾਂ ਅਤੇ ਸਿਧਾਂਤਾਂ ਤੋਂ ਭਟਕ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੂੰ ਉਨ੍ਹਾਂ ਨੇ ਆਪਣੇ ਖੂਨ-ਪਸੀਨੇ ਨਾਲ ਸਿੰਜਿਆ ਅਤੇ ਆਪਣੀ ਜਵਾਨੀ ਦੇ 15 ਸਾਲ ਦਿੱਤੇ, ਉਹ ਹੁਣ ਦੇਸ਼ ਦੇ ਹਿੱਤ ਵਿੱਚ ਕੰਮ ਨਹੀਂ ਕਰ ਰਹੀ ਅਤੇ ਭ੍ਰਿਸ਼ਟਾਚਾਰ ਦਾ ਸ਼ਿਕਾਰ ਹੋ ਗਈ ਹੈ। ਚੱਢਾ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਲੋਕਾਂ ਨੇ ਪਹਿਲਾਂ ਵੀ ਕਿਹਾ ਸੀ ਕਿ ਉਹ “ਗਲਤ ਪਾਰਟੀ ਵਿੱਚ ਸਹੀ ਇਨਸਾਨ” ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਰਕਾਰ ਨੇ ਉਹ ਸਖ਼ਤ ਫੈਸਲੇ ਲਏ ਹਨ ਜਿਨ੍ਹਾਂ ਤੋਂ ਪਿਛਲੇ ਆਗੂ ਝਿਜਕਦੇ ਸਨ। ਚਾਹੇ ਉਹ ਅੱਤਵਾਦ ਨੂੰ ਖਤਮ ਕਰਨਾ ਹੋਵੇ ਜਾਂ ਭਾਰਤ ਨੂੰ ਵਿਸ਼ਵ ਦੀਆਂ ਚੋਟੀ ਦੀਆਂ ਅਰਥਵਿਵਸਥਾਵਾਂ ਵਿੱਚ ਸ਼ਾਮਲ ਕਰਨਾ, ਲੋਕਾਂ ਨੇ ਇਸ ਲੀਡਰਸ਼ਿਪ ‘ਤੇ ਤਿੰਨ ਵਾਰ ਭਰੋਸਾ ਜਤਾਇਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਉਹ ਹੁਣ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੇਸ਼ ਲਈ ਦੇਖੇ ਗਏ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਅਣਥੱਕ ਮਿਹਨਤ ਕਰਨਗੇ।
ਰਾਘਵ ਚੱਢਾ ਨੇ ਉਨ੍ਹਾਂ ਲੋਕਾਂ ਨੂੰ ਵੀ ਭਰੋਸਾ ਦਿਵਾਇਆ ਜੋ ਇਹ ਮਹਿਸੂਸ ਕਰ ਰਹੇ ਸਨ ਕਿ ਸੰਸਦ ਵਿੱਚ ਉਨ੍ਹਾਂ ਦੀ ਆਵਾਜ਼ ਦਬਾਈ ਜਾ ਰਹੀ ਹੈ। ਉਨ੍ਹਾਂ ਕਿਹਾ, “ਮੈਂ ਆਪਣੇ ਦੇਸ਼ ਦੇ ਆਮ ਨਾਗਰਿਕਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਮੈਂ ਤੁਹਾਡੇ ਮੁੱਦੇ ਪਹਿਲਾਂ ਵਾਂਗ ਹੀ ਪੂਰੀ ਵਚਨਬੱਧਤਾ, ਉਤਸ਼ਾਹ ਅਤੇ ਊਰਜਾ ਨਾਲ ਉਠਾਉਂਦਾ ਰਹਾਂਗਾ। ਮੇਰੀ ਆਵਾਜ਼ ਨੂੰ ਕੋਈ ਚੁੱਪ ਨਹੀਂ ਕਰਵਾ ਸਕਦਾ।”
ਦੱਸਣਯੋਗ ਹੈ ਕਿ ਰਾਘਵ ਚੱਢਾ ਦੇ ਨਾਲ ਰਾਜ ਸਭਾ ਦੇ ਹੋਰ ਮੈਂਬਰ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਜਿਸ ਨਾਲ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸੂਤਰਾਂ ਅਨੁਸਾਰ, ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਚੱਢਾ ਨੂੰ ਕੇਂਦਰ ਸਰਕਾਰ ਵਿੱਚ ਕੋਈ ਅਹਿਮ ਜ਼ਿੰਮੇਵਾਰੀ ਜਾਂ ਮੰਤਰੀ ਅਹੁਦਾ ਦਿੱਤਾ ਜਾ ਸਕਦਾ ਹੈ।
Related
ਭਾਜਪਾ ਦਾ ਹੋਇਆ ਰਾਘਵ ਚੱਢਾ, ਆਵਦੇ ਨਾਲ 6 ਹੋਰ ਵੀ ਲੈ ਗਿਆ

Share this:
Like this:
Related