ਬੇਅਦਬੀ ਕਾਨੂੰਨ ਤਹਿਤ ਪੰਜਾਬ ਵਿੱਚ ਪਹਿਲਾ ਪਰਚਾ ਹੋਇਆ ਦਰਜ਼

ਮਲੋਟ ‘ਚ ਬੇਅਦਬੀ ਦੀ ਮੰਦਭਾਗੀ ਘਟਨਾ: ਗਲੀ ਵਿੱਚੋਂ ਮਿਲੇ ਸ੍ਰੀ ਸੁਖਮਨੀ ਸਾਹਿਬ ਦੇ ਪਾਟੇ ਹੋਏ ਅੰਗ, ਸੰਗਤ ਵਿੱਚ ਭਾਰੀ ਰੋਸ

ਮਲੋਟ: ਮਲੋਟ ਦੇ ਵਾਰਡ ਨੰਬਰ 10 ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਬੀਤੇ ਦਿਨ ਗਲੀ ਵਿੱਚੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਟੇ ਹੋਏ ਪੱਤਰੇ ਬਰਾਮਦ ਹੋਏ। ਇਸ ਘਟਨਾ ਦੀ ਖਬਰ ਮਿਲਦਿਆਂ ਹੀ ਇਲਾਕੇ ਦੀਆਂ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਪੁਲਿਸ ਵੱਲੋਂ ਮਾਮਲਾ ਦਰਜ

ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖ ਸੰਗਤਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਪਵਿੱਤਰ ਅੰਗਾਂ ਨੂੰ ਸਤਿਕਾਰ ਸਹਿਤ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ। ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਸੰਗਤ ਨੂੰ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਿੱਖ ਜਥੇਬੰਦੀਆਂ ਨੇ ਦਿੱਤੀ ਚਿਤਾਵਨੀ

ਦੂਜੇ ਪਾਸੇ, ਸਿੱਖ ਆਗੂਆਂ ਨੇ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਬਾਣੀ ਦੀ ਹੋਈ ਇਹ ਬੇਅਦਬੀ ਬੇਹੱਦ ਅਸਹਿ ਅਤੇ ਮੰਦਭਾਗੀ ਹੈ। ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਇਸ ਮਾਮਲੇ ਵਿੱਚ ਢਿੱਲ ਵਰਤੀ ਜਾਂ ਕੋਈ ਠੋਸ ਨਤੀਜਾ ਨਾ ਕੱਢਿਆ, ਤਾਂ ਸਿੱਖ ਸੰਗਤਾਂ ਵੱਡਾ ਇਕੱਠ ਕਰਕੇ ਅਗਲਾ ਤਿੱਖਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਗੀਆਂ।

ਪੰਥਕ ਏਕਤਾ ਲਈ ਵੱਡੀ ਪਹਿਲਕਦਮੀ: ਇਕਬਾਲ ਸਿੰਘ ਝੂੰਦਾ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
ਝਾੜੂ ਛੱਡ ਕੇ ਫੁੱਲ ਨੂੰ ਹੱਥ ਪਾਉਣ ਵਾਲੇ ਸੰਦੀਪ ਪਾਠਕ 'ਤੇ ਦੋ ਐਫ. ਆਈ. ਆਰ ਦਰਜ਼