ਨਵੀਂ ਦਿੱਲੀ: ਪੱਛਮੀ ਬੰਗਾਲ ਦੇ ਸਿਹਤ ਖੇਤਰ ਵਿੱਚ ਇੱਕ ਬਹੁਤ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਸੂਬੇ ਵਿੱਚ ਜਲਦੀ ਹੀ ਕੇਂਦਰ ਸਰਕਾਰ ਦੀ ਅਹਿਮ ‘ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ’ (AB PM-JAY) ਲਾਗੂ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਇਸ ਕੇਂਦਰੀ ਸਿਹਤ ਯੋਜਨਾ ਨੂੰ ਅਪਣਾਉਣ ਵਾਲਾ ਦੇਸ਼ ਦਾ 36ਵਾਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਜਾਵੇਗਾ।
ਇਸ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਉਤਾਰਨ ਲਈ ਕੱਲ੍ਹ ਰਾਸ਼ਟਰੀ ਸਿਹਤ ਅਥਾਰਟੀ (NHA) ਅਤੇ ਪੱਛਮੀ ਬੰਗਾਲ ਸਰਕਾਰ ਵਿਚਕਾਰ ਇੱਕ ਅਧਿਕਾਰਤ ਸਮਝੌਤਾ ਪੱਤਰ (MoU) ‘ਤੇ ਦਸਤਖਤ ਕੀਤੇ ਜਾਣਗੇ। ਇਸ ਇਤਿਹਾਸਕ ਸਮਝੌਤੇ ਤੋਂ ਬਾਅਦ ਰਾਜ ਦੇ ਲੱਖਾਂ ਯੋਗ ਪਰਿਵਾਰਾਂ ਨੂੰ ਹਰ ਸਾਲ 5 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਕੈਸ਼ਲੇਸ ਇਲਾਜ ਦੀ ਸਹੂਲਤ ਮਿਲੇਗੀ।
ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਣ ਵਾਲੇ ਇਸ ਐਮਓਯੂ (MoU) ਹਸਤਾਖਰ ਸਮਾਰੋਹ ਦੀ ਪ੍ਰਧਾਨਗੀ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਕਰਨਗੇ। ਉੱਥੇ ਹੀ, ਇਸ ਵਿਸ਼ੇਸ਼ ਸਮਾਰੋਹ ਵਿੱਚ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹਿਣਗੇ। ਕੇਂਦਰ ਸਰਕਾਰ ਦੀ ਇਸ ਯੋਜਨਾ ਦੇ ਲਾਗੂ ਹੋਣ ਨਾਲ ਪੱਛਮੀ ਬੰਗਾਲ ਦੇ ਲੋਕਾਂ ਨੂੰ ਹੁਣ ਦੇਸ਼ ਭਰ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਦੀ ਸਹੂਲਤ ਮਿਲੇਗੀ।
Related
ਪੱਛਮੀ ਬੰਗਾਲ ‘ਚ ਲਾਗੂ ਹੋਵੇਗੀ ‘ਆਯੂਸ਼ਮਾਨ ਭਾਰਤ ਯੋਜਨਾ’, ਦੇਸ਼ ਦਾ 36ਵਾਂ ਰਾਜ ਬਣਨ ਜਾ ਰਿਹਾ ਬੰਗਾਲ

Share this:
Like this:
Related