ਭਵਾਨੀਗੜ੍ਹ ਦੇ ਨੇੜਲੇ ਪਿੰਡ ਬੀਂਬੜੀ ਵਿਖੇ ਬੀਤੀ ਰਾਤ ਹਥਿਆਰਬੰਦ ਲੁਟੇਰਿਆਂ ਵੱਲੋਂ ਇੱਕ ਸ਼ਰਾਬ ਦੇ ਠੇਕੇ ‘ਤੇ ਧਾਵਾ ਬੋਲ ਕੇ ਕਰਿੰਦੇ ਦੇ ਹੱਥ-ਪੈਰ ਬੰਨ੍ਹਣ ਅਤੇ ਕਰੀਬ 3 ਲੱਖ ਰੁਪਏ ਦੀ ਕੀਮਤ ਦੀ ਸ਼ਰਾਬ, ਬੀਅਰ ਅਤੇ ਨਗਦੀ ਲੁੱਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਵਾਰਦਾਤ ਰਾਤ ਕਰੀਬ 2 ਵਜੇ ਵਾਪਰੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਠੇਕੇਦਾਰ ਰਵਿੰਦਰ ਸਿੰਘ ਉਰਫ਼ ਕਾਲਾ ਨੇ ਦੱਸਿਆ ਕਿ ਕਰੀਬ ਅੱਧੀ ਦਰਜਨ ਅਣਪਛਾਤੇ ਹਥਿਆਰਬੰਦ ਲੁਟੇਰੇ ਇੱਕ ਗੱਡੀ ਵਿੱਚ ਸਵਾਰ ਹੋ ਕੇ ਠੇਕੇ ‘ਤੇ ਪਹੁੰਚੇ। ਲੁਟੇਰਿਆਂ ਨੇ ਪਹਿਲਾਂ ਠੇਕੇ ਦੀ ਸੀਮੈਂਟ ਦੀਆਂ ਚਾਦਰਾਂ ਵਾਲੀ ਛੱਤ ਤੋੜ ਕੇ ਅੰਦਰ ਦਾਖਲ ਹੋਣ ਦਾ ਰਸਤਾ ਬਣਾਇਆ। ਇਸ ਤੋਂ ਬਾਅਦ ਦੋ ਲੁਟੇਰੇ ਠੇਕੇ ਅੰਦਰ ਦਾਖਲ ਹੋਏ ਅਤੇ ਉੱਥੇ ਸੁੱਤੇ ਪਏ ਕਰਿੰਦੇ ਦੇ ਹੱਥ-ਪੈਰ ਬੰਨ੍ਹ ਕੇ ਉਸ ਨੂੰ ਚਾਕੂ ਦੀ ਨੋਕ ‘ਤੇ ਡਰਾ-ਧਮਕਾਇਆ। ਲੁਟੇਰਿਆਂ ਨੇ ਕਰਿੰਦੇ ਦਾ ਮੋਬਾਈਲ ਫੋਨ ਅਤੇ ਠੇਕੇ ਵਿੱਚ ਪਈ ਨਗਦੀ ਖੋਹ ਲਈ। ਇਸ ਦੇ ਨਾਲ ਹੀ ਵੱਖ-ਵੱਖ ਮਹਿੰਗੇ ਅਤੇ ਸਸਤੇ ਬਰਾਂਡਾਂ ਦੀ ਅੰਗਰੇਜ਼ੀ ਸ਼ਰਾਬ ਅਤੇ ਵੱਡੀ ਮਾਤਰਾ ਵਿੱਚ ਬੀਅਰ ਦੀਆਂ ਪੇਟੀਆਂ ਆਪਣੇ ਵਾਹਨ ਵਿੱਚ ਲੋਡ ਕਰਕੇ ਮੌਕੇ ਤੋਂ ਫਰਾਰ ਹੋ ਗਏ। ਠੇਕੇਦਾਰ ਮੁਤਾਬਕ ਲੁੱਟੇ ਗਏ ਮਾਲ ਦੀ ਕੁੱਲ ਕੀਮਤ ਕਰੀਬ 3 ਲੱਖ ਰੁਪਏ ਬਣਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਠੇਕੇਦਾਰ ਨੇ ਦੱਸਿਆ ਕਿ ਜਿਸ ਵਾਹਨ ਵਿੱਚ ਲੁਟੇਰੇ ਫਰਾਰ ਹੋਏ, ਉਸ ਦੀਆਂ ਤਸਵੀਰਾਂ ਨੇੜਲੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ, ਜਿਸ ਨਾਲ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਪੁਲਿਸ ਨੂੰ ਮਦਦ ਮਿਲ ਸਕਦੀ ਹੈ। ਉਧਰ, ਥਾਣਾ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤਾਂ ਦੇ ਆਧਾਰ ‘ਤੇ ਲੁਟੇਰਿਆਂ ਦੀ ਭਾਲ ਜਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
Related
ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

Share this:
Like this:
Related