ਸ੍ਰੀ ਅਮਰਨਾਥ ਜੀ ਦੀ ਆਉਣ ਵਾਲੀ ਯਾਤਰਾ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਵਾਰ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਸਾਲਾਨਾ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਜੰਮੂ-ਕਸ਼ਮੀਰ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਿਹਾ ਹੈ।
ਜੰਮੂ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਸਕੱਤਰ ਅਟਲ ਡੁੱਲੂ ਨੇ ਦੱਸਿਆ ਕਿ ਯਾਤਰਾ ਨੂੰ ਲੈ ਕੇ ਸਾਰੇ ਪ੍ਰਸ਼ਾਸਨਿਕ ਅਤੇ ਸੁਰੱਖਿਆ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਯਾਤਰਾ ਦੇ ਰਸਮੀ ਆਗਾਜ਼ ਤੋਂ ਪਹਿਲਾਂ ਹੀ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਸਕੱਤਰ ਨੇ ਉਮੀਦ ਪ੍ਰਗਟਾਈ ਕਿ ਇਸ ਸਾਲਾਨਾ ਪਵਿੱਤਰ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਇੱਕ ਸੁਖਦ, ਸੁਰੱਖਿਅਤ ਅਤੇ ਆਰਾਮਦਾਇਕ ਅਨੁਭਵ ਮਿਲੇਗਾ। ਪ੍ਰਸ਼ਾਸਨ ਵੱਲੋਂ ਰਿਹਾਇਸ਼, ਸਿਹਤ ਸਹੂਲਤਾਂ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਯਾਤਰੀ ਬਿਨਾਂ ਕਿਸੇ ਪਰੇਸ਼ਾਨੀ ਦੇ ਦਰਸ਼ਨ ਕਰ ਸਕਣ।
Related
ਸ੍ਰੀ ਅਮਰਨਾਥ ਜੀ ਯਾਤਰਾ ਦੀ ਤਿਆਰੀ

Share this:
Like this:
Related