ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 8 ਅਤਿਆਧੁਨਿਕ ਪਿਸਤੌਲ ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਆਰੋਪੀ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਹਥਿਆਰਾਂ ਦੀ ਖੇਪ ਸੁੱਟਦੇ ਸਨ। ਆਰੋਪੀਆਂ ਦਾ ਕੰਮ ਇਨ੍ਹਾਂ ਹਥਿਆਰਾਂ ਨੂੰ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣਾ ਸੀ। ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਦੀ ਪਛਾਣ ਮੰਗਜੀਤ ਸਿੰਘ ਵਾਸੀ ਫਤਿਹਾਬਾਦ (ਤਰਨ ਤਾਰਨ), ਸ਼ਮਸ਼ੇਰ ਸਿੰਘ ਵਾਸੀ ਫਤਿਹਾਬਾਦ, ਗੁਰਲਾਲ ਸਿੰਘ ਉਰਫ਼ ਰਾਜਾ ਅਤੇ ਅਫਗਾਨ ਨਾਗਰਿਕ ਇਸਮਾਈਲ ਖੇਲ ਵਜੋਂ ਹੋਈ ਹੈ। ਮੰਗਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਹਵਾਈ ਫਾਇਰਿੰਗ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਹੈ। ਪੁਲਿਸ ਮੁਤਾਬਕ ਇਸਮਾਈਲ ਖੇਲ ਮਹਾਰਾਸ਼ਟਰ ਵਿੱਚ ਡਰਾਈ ਫਰੂਟ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ। ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਡਰਾਈ ਫਰੂਟ ਦੇ ਕਾਰੋਬਾਰ ਦੀ ਆੜ ਵਿੱਚ ਹਵਾਲਾ ਰਾਹੀਂ ਪੈਸਿਆਂ ਦਾ ਲੈਣ-ਦੇਣ ਕੀਤਾ ਜਾਂਦਾ ਸੀ। ਇਸ ਨੈੱਟਵਰਕ ਦੇ ਤਾਰ ਪਾਕਿਸਤਾਨ ਅਤੇ ਅਫਗਾਨਿਸਤਾਨ ਤੱਕ ਜੁੜੇ ਹੋਣ ਦੇ ਸੰਕੇਤ ਮਿਲੇ ਹਨ। ਪੁਲਿਸ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਗਲਾਕ, ਗਲਾਕ ਪ੍ਰਾਈਮ ਅਤੇ ਚੀਨ ਵਿੱਚ ਬਣੇ ਅਤਿਆਧੁਨਿਕ ਪਿਸਤੌਲ ਸ਼ਾਮਲ ਹਨ। ਇਹ ਹਥਿਆਰ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਸੁੱਟੇ ਗਏ ਸਨ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਸਰਹੱਦੀ ਇਲਾਕਿਆਂ ਦੇ ਕੁਝ ਲੋਕਾਂ ਨੂੰ ਥੋੜ੍ਹੇ ਪੈਸਿਆਂ ਦਾ ਲਾਲਚ ਦੇ ਕੇ ਇਸ ਤਸਕਰੀ ਚੇਨ ਵਿੱਚ ਸ਼ਾਮਲ ਕੀਤਾ ਜਾਂਦਾ ਸੀ। ਮਾਮਲੇ ਸਬੰਧੀ ਥਾਣਾ ਇਸਲਾਮਾਬਾਦ ਅਤੇ ਥਾਣਾ ਗੇਟ ਹਕੀਮਾ ਵਿੱਚ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਨੈੱਟਵਰਕ ਦੀ ਬੈਕਵਰਡ ਅਤੇ ਫਾਰਵਰਡ ਲਿੰਕਿੰਗ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਆਰੋਪੀਆਂ ਦੀ ਭਾਲ ਲਈ ਵੱਖ-ਵੱਖ ਰਾਜਾਂ ਵਿੱਚ ਟੀਮਾਂ ਭੇਜੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਹਥਿਆਰ ਤਸਕਰੀ, ਹਵਾਲਾ ਕਾਰੋਬਾਰ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਅਜਿਹੇ ਨੈੱਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ।
Related
ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼

Share this:
Like this:
Related