ਚੰਡੀਗੜ੍ਹ ਦੇ ਸੈਕਟਰ 11 ਵਿੱਚ ਪੀਜੀਆਈ (PGI) ਦੇ ਨੇੜੇ ਸਥਿਤ ‘ਕੁਮਾਰ ਮੈਡੀਕਲ ਸਟੋਰ’ ‘ਤੇ ਫਾਇਰਿੰਗ ਹੋਣ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਹ ਘਟਨਾ ਅੱਜ ਦੁਪਹਿਰ ਕਰੀਬ ਢਾਈ ਵਜੇ ਦੀ ਦੱਸੀ ਜਾ ਰਹੀ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਇੱਕ ਐਕਟਿਵਾ ਸੂਟਰ ‘ਤੇ ਸਵਾਰ ਹੋ ਕੇ ਆਏ ਤਿੰਨ ਅਣਪਛਾਤੇ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਹਮਲਾਵਰਾਂ ਨੇ ਮੈਡੀਕਲ ਸਟੋਰ ਦੇ ਬਾਹਰ ਪਹੁੰਚ ਕੇ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਊਂਡ ਫਾਇਰ ਕੀਤੇ। ਗੋਲੀਆਂ ਚੱਲਣ ਦੀ ਆਵਾਜ਼ ਸੁਣਦਿਆਂ ਹੀ ਆਸ-ਪਾਸ ਦੇ ਦੁਕਾਨਦਾਰ ਅਤੇ ਰਾਹਗੀਰ ਡਰ ਦੇ ਮਾਰੇ ਸੁਰੱਖਿਅਤ ਥਾਵਾਂ ਵੱਲ ਭੱਜਣ ਲੱਗੇ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਕੁਝ ਹੀ ਸੈਕਿੰਡਾਂ ਵਿੱਚ ਮੌਕੇ ਤੋਂ ਫਰਾਰ ਹੋ ਗਏ।
ਪ੍ਰਤੱਖਦਰਸ਼ੀਆਂ ਮੁਤਾਬਕ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਫਾਇਰਿੰਗ ਕੀਤੀ ਅਤੇ ਕਰੀਬ 7-8 ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ। ਖੁਸ਼ਕਿਸਮਤੀ ਇਹ ਰਹੀ ਕਿ ਇਸ ਘਟਨਾ ਵਿੱਚ ਹਾਲੇ ਤੱਕ ਕਿਸੇ ਵਿਅਕਤੀ ਦੇ ਜ਼ਖਮੀ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮੈਡੀਕਲ ਸਟੋਰ ਅਤੇ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਅਤੇ ਵਾਰਦਾਤ ਵਿੱਚ ਵਰਤੀ ਗਈ ਐਕਟਿਵਾ ਦੀ ਪਛਾਣ ਕੀਤੀ ਜਾ ਸਕੇ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਮਲਾਵਰਾਂ ਕੋਲ ਆਟੋਮੈਟਿਕ ਹਥਿਆਰ ਸਨ।
ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਗੱਲ ਇਹ ਵੀ ਸਾਹਮਣੇ ਆ ਰਹੀ ਹੈ ਕਿ ਪੁਲਿਸ ਇਸ ਮਾਮਲੇ ਨੂੰ ਰੰਗਦਾਰੀ (ਫਿਰੌਤੀ) ਦੇ ਐਂਗਲ ਤੋਂ ਜੋੜ ਕੇ ਦੇਖ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੈਡੀਕਲ ਸਟੋਰ ਦੇ ਮਾਲਕਾਂ ਨੂੰ ਪਹਿਲਾਂ ਵੀ ਕਥਿਤ ਤੌਰ ‘ਤੇ ਧਮਕੀ ਭਰੇ ਫੋਨ ਕਾਲ ਅਤੇ ਸੁਨੇਹੇ ਮਿਲ ਰਹੇ ਸਨ। ਜਾਂਚ ਏਜੰਸੀਆਂ ਹੁਣ ਇਸ ਗੱਲ ਦਾ ਪਤਾ ਲਗਾ ਰਹੀਆਂ ਹਨ ਕਿ ਇਸ ਫਾਇਰਿੰਗ ਦਾ ਮਕਸਦ ਸਿਰਫ਼ ਦਹਿਸ਼ਤ ਪੈਦਾ ਕਰਨਾ ਸੀ ਜਾਂ ਇਸ ਦੇ ਪਿੱਛੇ ਕੋਈ ਹੋਰ ਵੱਡੀ ਸਾਜ਼ਿਸ਼ ਹੈ।
ਇਸ ਘਟਨਾ ਨੇ ਸਥਾਨਕ ਸੁਰੱਖਿਆ ਪ੍ਰਬੰਧਾਂ ‘ਤੇ ਵੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ, ਕਿਉਂਕਿ ਜਿਸ ਜਗ੍ਹਾ ‘ਤੇ ਇਹ ਫਾਇਰਿੰਗ ਹੋਈ, ਉੱਥੋਂ ਕੁਝ ਹੀ ਦੂਰੀ ‘ਤੇ ਪੁਲਿਸ ਦਾ ਨਾਕਾ ਵੀ ਮੌਜੂਦ ਸੀ। ਇਸ ਦੇ ਬਾਵਜੂਦ ਹਮਲਾਵਰ ਬੇਖੌਫ਼ ਹੋ ਕੇ ਵਾਰਦਾਤ ਨੂੰ ਅੰਜ਼ਾਮ ਦੇ ਕੇ ਨਿਕਲਣ ਵਿੱਚ ਕਾਮਯਾਬ ਰਹੇ। ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਸ ਘਟਨਾ ਸੰਬੰਧੀ ਕੋਈ ਜਾਣਕਾਰੀ ਹੋਵੇ, ਤਾਂ ਉਹ ਪ੍ਰਸ਼ਾਸਨ ਨਾਲ ਜ਼ਰੂਰ ਸਾਂਝੀ ਕਰੇ।
Related
ਚੰਡੀਗੜ੍ਹ ਦੇ ਸੈਕਟਰ 11 ‘ਚ ਚੱਲੀਆਂ ਗੋਲੀਆਂ

Share this:
Like this:
Related