ਮੁਹਾਲੀ/ਸੁਹਾਣਾ (ਮਨੋਜ ਗਿਰਧਰ): ਪੰਜਾਬ ਦੀਆਂ ਨਗਰ ਕੌਂਸਲ ਅਤੇ ਨਿਗਮ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਪਿੰਡ ਸੁਹਾਣਾ ਵਿਖੇ ਇੱਕ ਵਿਸ਼ਾਲ ਰੋਡ ਸ਼ੋਅ ਕੱਢ ਕੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਸ਼ੁਕਰਾਨਾ ਮਾਰਚ ਵਿੱਚ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਐਮ.ਪੀ. ਮਲਵਿੰਦਰ ਸਿੰਘ ਕੰਗ ਅਤੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਇਹ ਰੋਡ ਸ਼ੋਅ ਇੱਕ ਖ਼ਾਸ ਬੱਸ ਨੁਮਾ ਗੱਡੀ ਰਾਹੀਂ ਸੁਹਾਣਾ ਦੇ ਬਾਜ਼ਾਰਾਂ, ਗਲੀਆਂ ਅਤੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੱਕ ਪਹੁੰਚਿਆ। ਪੂਰੇ ਰਸਤੇ ਦੌਰਾਨ ਹਰ ਵਰਗ ਅਤੇ ਧਰਮ ਦੇ ਲੋਕਾਂ, ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਨੌਜਵਾਨਾਂ ਨੇ ਹੱਥਾਂ ਵਿੱਚ ਫੁੱਲ ਲੈ ਕੇ ਲੀਡਰਸ਼ਿਪ ਦਾ ਨਿੱਘਾ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ।
ਇਸ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਲੋਕ-ਪੱਖੀ ਕੰਮਾਂ ਦਾ ਰਿਪੋਰਟ ਕਾਰਡ ਸਾਂਝਾ ਕੀਤਾ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਇਆ ਜਾਵੇ ਅਤੇ ਪੰਜਾਬ ਵਿੱਚ ਫਿਰ ਤੋਂ ‘ਆਪ’ ਦੀ ਸਰਕਾਰ ਲਿਆਂਦੀ ਜਾਵੇ।
ਰੋਡ ਸ਼ੋਅ ਦੌਰਾਨ “ਮੇਰਾ ਰੰਗ ਦੇ ਬਸੰਤੀ ਚੋਲਾ” ਵਰਗੇ ਦੇਸ਼ ਭਗਤੀ ਦੇ ਗੀਤਾਂ ਅਤੇ “ਇਨਕਲਾਬ ਜ਼ਿੰਦਾਬਾਦ” ਦੇ ਅਕਾਸ਼ਗੁੰਜਾਊ ਨਾਅਰਿਆਂ ਨਾਲ ਪੂਰਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਮੁਹਾਲੀ ਨਗਰ ਨਿਗਮ ਦੇ ਚੁਣੇ ਹੋਏ ਮੇਅਰ, ਕੌਂਸਲਰ (MC) ਅਤੇ ਵੱਡੀ ਗਿਣਤੀ ਵਿੱਚ ਮਹਿਲਾ ਆਗੂ ਵੀ ਬੱਸ ਦੇ ਨਾਲ-ਨਾਲ ਚੱਲਦੇ ਹੋਏ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕਰ ਰਹੇ ਸਨ।
ਇਸ ਰੋਡ ਸ਼ੋਅ ਵਿੱਚ ਪਟਿਆਲਾ ਦੇ ਨੇੜਲੇ ਇਲਾਕੇ ਘਨੌਰ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਅਤੇ ਮਹਿਲਾਵਾਂ ਪਹੁੰਚੀਆਂ ਹੋਈਆਂ ਸਨ, ਜਿਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਦੀਆਂ ਨੀਤੀਆਂ, ਵਿਕਾਸ ਕਾਰਜਾਂ ਅਤੇ ਚੋਣ ਨਤੀਜਿਆਂ ‘ਤੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਇਤਿਹਾਸਕ ਮੌਕੇ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵੀਰੇਂਦਰ ਗੋਇਲ, ਪਠਾਨਮਾਜਰਾ ਸਮੇਤ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਮੌਜੂਦ ਸਨ।
Related
ਮੁਹਾਲੀ ਵਿਖੇ ‘ਆਪ’ ਦੀ ਲੀਡਰਸ਼ਿਪ ਵੱਲੋਂ ਸ਼ੁਕਰਾਨਾ ਮਾਰਚ, ਕੇਜਰੀਵਾਲ ਨੇ ਕੀਤੀ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਦੀ ਅਪੀਲ

Share this:
Like this:
Related