ਪੰਜਾਬ ਦੇ ਰੂਪਨਗਰ ਜ਼ਿਲ੍ਹੇ ਤੋਂ ਇੱਕ ਬੇਹੱਦ ਦਰਦਨਾਕ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 8 ਸਾਲ ਦੀ ਮਾਸੂਮ ਬੱਚੀ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਵੱਲੋਂ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਗੰਭੀਰ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਯਾਨੀ ਐਨਐਚਆਰਸੀ ਨੇ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਕਮਿਸ਼ਨ ਨੇ ਮੀਡੀਆ ਰਿਪੋਰਟਾਂ ਦੇ ਆਧਾਰ ‘ਤੇ ਖ਼ੁਦ ਨੋਟਿਸ ਲੈਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਦੋ ਹਫ਼ਤਿਆਂ ਦੇ ਅੰਦਰ-ਅੰਦਰ ਪੂਰੇ ਮਾਮਲੇ ਦੀ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਮਾਸੂਮ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ, ਜਦੋਂ ਅਚਾਨਕ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ ‘ਤੇ ਬੁਰੀ ਤਰ੍ਹਾਂ ਹਮਲਾ ਕਰ ਦਿੱਤਾ। ਘਟਨਾ ਦੌਰਾਨ ਆਸ-ਪਾਸ ਦੇ ਸਥਾਨਕ ਲੋਕਾਂ ਨੇ ਭੱਜ ਕੇ ਬੱਚੀ ਨੂੰ ਮੁਸ਼ਕਿਲ ਨਾਲ ਕੁੱਤਿਆਂ ਦੇ ਚੁੰਗਲ ਵਿੱਚੋਂ ਛੁਡਵਾਇਆ। ਬੱਚੀ ਦੀ ਹਾਲਤ ਬੇਹੱਦ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਚੰਡੀਗੜ੍ਹ ਦੇ ਪੀਜੀਆਈਐਮਈਆਰ ਹਸਪਤਾਲ ਲਈ ਰੈਫਰ ਕੀਤਾ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਮਾਸੂਮ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਘਟਨਾ ਨੂੰ ਨਾਗਰਿਕਾਂ ਦੇ ਜੀਵਨ ਦੇ ਅਧਿਕਾਰ ਦੀ ਉਲੰਘਣਾ ਮੰਨਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਅਵਾਰਾ ਕੁੱਤਿਆਂ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਨਾਕਾਮ ਰਹਿਣ ਕਾਰਨ ਅਜਿਹੇ ਹਾਦਸੇ ਵਾਪਰ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਇਸ ਨੋਟਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕੀ ਜਵਾਬ ਦਿੱਤਾ ਜਾਂਦਾ ਹੈ ਅਤੇ ਅਵਾਰਾ ਕੁੱਤਿਆਂ ਦੀ ਦਹਿਸ਼ਤ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਕੀ ਕਦਮ ਚੁੱਕੇ ਜਾਂਦੇ ਹਨ।
Related
8 ਸਾਲਾ ਮਾਸੂਮ ਬੱਚੀ ਦੀ ਮੌਤ ਮਾਮਲੇ ‘ਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ

Share this:
Like this:
Related