ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਝਾੜੂ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਸੀ, ਪਰ ਅੱਜ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।
ਐਡਵੋਕੇਟ ਕਲੇਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੁੰਦੇ ਹਨ ਕਿ ਅਦਾਲਤਾਂ ਦੇ ਅੰਦਰ ਗੱਲਾਂ ਨਹੀਂ, ਸਗੋਂ ਸਬੂਤ ਚਲਦੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫ਼ੈਸਲਾ ਇਸ ਗੱਲ ਦਾ ਸਬੂਤ ਹੈ ਕਿ ਸੱਚ ਨੂੰ ਝੂਠੇ ਹੱਥਕੰਡਿਆਂ ਰਾਹੀਂ ਝੁਕਾਇਆ ਨਹੀਂ ਜਾ ਸਕਦਾ।
ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਸਿਆਸੀ ਬਦਲਾਖੋਰੀ ਦੇ ਤਹਿਤ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸੱਚਾਈ ਅਤੇ ਕਾਨੂੰਨ ਦੀ ਜਿੱਤ ਹੋਈ ਹੈ। ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅਦਾਲਤ ਦਾ ਫ਼ੈਸਲਾ ਨਿਆਂ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਇਹ ਸਪੱਸ਼ਟ ਕਰਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਝੂਠੇ ਦੋਸ਼ਾਂ ਦੇ ਆਧਾਰ ‘ਤੇ ਲੰਬੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ।
Related
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ

Share this:
Like this:
Related