ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਦੇ ਅਧਿਆਪਕ ਸਤੋਜ ਦੇ ਮੋਬਾਈਲ ਟਾਵਰ ‘ਤੇ ਚੜ੍ਹੇ

ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਦੇ ਅਧਿਆਪਕਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੋਜ ਵਿਖੇ ਇੱਕ ਮੋਬਾਈਲ ਟਾਵਰ ‘ਤੇ ਚੜ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ, ਉਹ ਟਾਵਰ ਤੋਂ ਹੇਠਾਂ ਨਹੀਂ ਉਤਰਨਗੇ।

ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਪਹਿਲਾਂ ਵੀ ਸਰਕਾਰ ਵੱਲੋਂ ਭਰੋਸੇ ਦਿੱਤੇ ਗਏ ਸਨ, ਜਿਨ੍ਹਾਂ ‘ਤੇ ਵਿਸ਼ਵਾਸ ਕਰਦੇ ਹੋਏ ਉਨ੍ਹਾਂ ਨੇ ਆਪਣਾ ਸੰਘਰਸ਼ ਖਤਮ ਕਰ ਦਿੱਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਉਹ ਕਿਸੇ ਵੀ ਤਰ੍ਹਾਂ ਦੇ ਵਾਅਦਿਆਂ ਜਾਂ ਭਰੋਸਿਆਂ ‘ਤੇ ਵਿਸ਼ਵਾਸ ਨਹੀਂ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦੇ ਹੱਥਾਂ ਵਿੱਚ ਨਿਯੁਕਤੀ ਪੱਤਰ ਨਹੀਂ ਆ ਜਾਂਦੇ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਅਧਿਆਪਕਾਂ ਨੇ ਕਿਹਾ, “ਅਸੀਂ ਪਹਿਲਾਂ ਵੀ ਇਨ੍ਹਾਂ ਦੀਆਂ ਗਰੰਟੀਆਂ ‘ਤੇ ਵਿਸ਼ਵਾਸ ਕਰਕੇ ਟੈਂਕੀ ਤੋਂ ਹੇਠਾਂ ਉਤਰ ਆਏ ਸੀ, ਪਰ ਸਰਕਾਰ ਬਣਨ ਤੋਂ ਬਾਅਦ ਸਾਡੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਹੁਣ ਅਸੀਂ ਉਸ ਸਮੇਂ ਤੱਕ ਹੇਠਾਂ ਨਹੀਂ ਉਤਰਾਂਗੇ ਜਦੋਂ ਤੱਕ ਸਾਨੂੰ ਨਿਯੁਕਤੀ ਪੱਤਰ ਨਹੀਂ ਮਿਲਦੇ। ਸਾਨੂੰ ਆਪਣੀ ਜਾਨ ਦੀ ਵੀ ਪਰਵਾਹ ਨਹੀਂ, ਪਰ ਹੁਣ ਝੂਠੇ ਭਰੋਸਿਆਂ ਵਿੱਚ ਨਹੀਂ ਆਵਾਂਗੇ।”

ਫਿਲਹਾਲ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਜਦਕਿ ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਦੇ ਅਧਿਆਪਕ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਜਾਰੀ ਰੱਖਣ ‘ਤੇ ਅੜੇ ਹੋਏ ਹਨ।

8 ਸਾਲਾ ਮਾਸੂਮ ਬੱਚੀ ਦੀ ਮੌਤ ਮਾਮਲੇ 'ਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ 'ਪੰਥ ਵਿਰੋਧੀ' (ਪੰਥ ਦੋਖੀ) ਐਲਾਨੇ; ਕੇਵਲ ਢਿੱਲੋਂ ਅਤੇ ਰਾਜਾ ਵੜਿੰਗ ਨੇ ਮੰਗਿਆ ਅਸਤੀਫ਼ਾ