ਬੱਚਿਆਂ ਦੀ ਮਾਨਸਿਕ ਅਤੇ ਸਰੀਰਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਬਹੁਤ ਵੱਡਾ ਕਦਮ ਚੁੱਕਿਆ ਗਿਆ ਹੈ। ਕੈਨੇਡਾ ਦੀ ਫੈਡਰਲ ਸਰਕਾਰ ਨੇ ਪਾਰਲੀਮੈਂਟ ਵਿੱਚ ਇੱਕ ਨਵਾਂ ਬਿੱਲ ਪੇਸ਼ ਕੀਤਾ ਹੈ ਜਿਸ ਤਹਿਤ ਸੋਸ਼ਲ ਮੀਡੀਆ ਦੀ ਵਰਤੋਂ ਲਈ ਉਮਰ ਦੀ ਹੱਦ ਤੈਅ ਕੀਤੀ ਜਾ ਰਹੀ ਹੈ। ਪੇਸ਼ ਕੀਤੇ ਗਏ ਇਸ ਨਵੇਂ ਸੇਫ਼ ਸੋਸ਼ਲ ਮੀਡੀਆ ਐਕਟ ਦੇ ਮੁਤਾਬਕ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਅਕਾਊਂਟ ਬਣਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਜਾਵੇਗੀ। ਇਹ ਨਿਯਮ ਨਾ ਸਿਰਫ਼ ਆਮ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਾਗੂ ਹੋਵੇਗਾ, ਬਲਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਯਾਨੀ ਏਆਈ ਚੈਟਬੋਟਸ ‘ਤੇ ਵੀ ਬਰਾਬਰ ਲਾਗੂ ਹੋਵੇਗਾ।
ਇਸ ਨਵੇਂ ਕਾਨੂੰਨ ਦੇ ਦਾਇਰੇ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਟਿਕਟੌਕ, ਸਨੈਪਚੈਟ ਅਤੇ ਯੂਟਿਊਬ ਵਰਗੇ ਸਾਰੇ ਵੱਡੇ ਡਿਜੀਟਲ ਪਲੇਟਫਾਰਮ ਆਉਣਗੇ। ਸਰਕਾਰਾਂ ਵੱਲੋਂ ਇਹ ਸਖ਼ਤ ਫੈਸਲਾ ਇਸ ਲਈ ਲਿਆ ਜਾ ਰਿਹਾ ਹੈ ਕਿਉਂਕਿ ਛੋਟੀ ਉਮਰ ਵਿੱਚ ਇੰਟਰਨੈੱਟ ਦੀ ਜ਼ਿਆਦਾ ਵਰਤੋਂ ਕਾਰਨ ਬੱਚਿਆਂ ਵਿੱਚ ਸਾਈਬਰ ਬੁਲਿੰਗ, ਅਣਜਾਣ ਲੋਕਾਂ ਵੱਲੋਂ ਬੱਚਿਆਂ ਨੂੰ ਨਿਸ਼ਾਨਾ ਬਣਾਉਣ ਅਤੇ ਲਾਈਵ-ਸਟ੍ਰੀਮਿੰਗ ਦੌਰਾਨ ਸਾਹਮਣੇ ਆਉਣ ਵਾਲੇ ਖ਼ਤਰੇ ਲਗਾਤਾਰ ਵਧ ਰਹੇ ਹਨ। ਕੈਨੇਡਾ ਤੋਂ ਪਹਿਲਾਂ ਆਸਟ੍ਰੇਲੀਆ ਵੀ ਅਜਿਹਾ ਰਾਸ਼ਟਰੀ ਕਾਨੂੰਨ ਪਾਸ ਕਰ ਚੁੱਕਾ ਹੈ ਅਤੇ ਯੂਨਾਈਟਿਡ ਕਿੰਗਡਮ ਵੱਲੋਂ ਵੀ ਬੱਚਿਆਂ ਦੀ ਸੁਰੱਖਿਆ ਲਈ ਡਿਜੀਟਲ ਕਰਫ਼ਿਊ ਵਰਗੇ ਸਖ਼ਤ ਨਿਯਮਾਂ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਕਾਨੂੰਨ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਬੱਚਿਆਂ ਦੀ ਉਮਰ ਦੀ ਪੁਸ਼ਟੀ ਕਰਨ ਦੀ ਪੂਰੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਕੰਪਨੀਆਂ ਦੀ ਹੋਵੇਗੀ। ਜੇਕਰ ਕੋਈ ਕੰਪਨੀ ਨਿਯਮਾਂ ਦੀ ਉਲੰਘਣਾ ਕਰਦੀ ਹੈ ਜਾਂ 16 ਸਾਲ ਤੋਂ ਘੱਟ ਉਮਰ ਦੇ ਬੱਚੇ ਦਾ ਅਕਾਊਂਟ ਰੋਕਣ ਵਿੱਚ ਨਾਕਾਮ ਰਹਿੰਦੀ ਹੈ, ਤਾਂ ਉਸ ਟੈੱਕ ਕੰਪਨੀ ਨੂੰ ਭਾਰੀ ਜੁਰਮਾਨਾ ਕੀਤਾ ਜਾਵੇਗਾ। ਫਿਲਹਾਲ ਇਹ ਬਿੱਲ ਸੰਸਦ ਵਿੱਚ ਚਰਚਾ ਅਧੀਨ ਹੈ ਅਤੇ ਪਾਸ ਹੋਣ ਤੋਂ ਬਾਅਦ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਜਾਵੇਗਾ।
Related
ਸੋਸ਼ਲ ਮੀਡੀਆ ਲਈ ਨਵਾਂ ਬਿੱਲ ਪੇਸ਼, 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਤੇ ਲੱਗੇਗੀ ਮੁਕੰਮਲ ਪਾਬੰਦੀ

Share this:
Like this:
Related