ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੋਖੀ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਭਗਵੰਤ ਮਾਨ ਨੇ ਉਹਨਾਂ ‘ਤੇ ਲੱਗੇ ਸਾਰੇ ਇਲਜ਼ਾਮ ਨੂੰ ਝੂਠਾ ਅਤੇ ਬੇ ਬੁਨਿਆਦ ਦੱਸਦਿਆਂ ਪਹਿਲਾਂ ਇੱਕ ਵੀਡੀਓ ਪੋਸਟ ਕੀਤੀ ਗਈ ਸੀ ਅਤੇ ਕੁਝ ਸਮੇਂ ਬਾਅਦ ਆਪਣੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪੋਸਟ ਕੀਤਾ ਕਿ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਤਾਂ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ ਹੋਏ ਨੇ ਬੱਸ ਹੁਣ ਆਪਣੇ ਜਥੇਦਾਰ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ ਹੈ ਕਿ ਵੋਟਾਂ ਸੁਖਬੀਰ ਬਾਦਲ ਨੂੰ ਪਾਓ ਨਹੀਂ ਤਾਂ ਪੰਥ ਖਤਰੇ ਚ ਹੈ…ਕਿਸੇ ਵੀ ਸਮੇਂ ਇਹ ਫ਼ੈਸਲਾ ਵੀ ਲਿਆ ਜਾ ਸਕਦਾ ਹੈ..
ਇਸ ਮਾਮਲੇ ‘ਤੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਇਆ ਫੈਸਲਾ ਹਰ ਇੱਕ ਸਿੱਖ ਨੂੰ ਸਿਰ ਮੱਥੇ ਪ੍ਰਵਾਨ ਹੋਣਾ ਚਾਹੀਦਾ ਹੈ ਅਤੇ ਇਸ ਬਾਬਤ ਕੋਈ ਸਵਾਲ ਜਵਾਬ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਜਥੇਦਾਰ ਸਾਹਿਬ ‘ਤੇ ਉਂਗਲ ਚੁੱਕਣ ਦਾ ਮਤਲਬ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕਰਨ ਵਾਲਾ ਕੰਮ ਹੈ।
Related
ਪ੍ਰਧਾਨ ਜੀ ਤਾਂ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ – ਭਗਵੰਤ ਮਾਨ

Share this:
Like this:
Related