ਸੜਕ ਹਾਦਸੇ ਵਿੱਚ ਵੋਮੈਨ ਸੈੱਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਬੇਅੰਤ ਕੌਰ ਦੀ ਮੌਤ






ਮਾਨਸਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਪਿੰਡ ਮਾਈਸਰਖਾਨਾ ਦੇ ਨੇੜੇ ਬੀਤੀ ਅੱਧੀ ਰਾਤ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਵੋਮੈਨ ਸੈੱਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਬੇਅੰਤ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਬੇਅੰਤ ਕੌਰ ਰਾਤ ਵੇਲੇ ਮਾਨਸਾ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਖ਼ੁਦ ਕਾਰ ਚਲਾ ਕੇ ਆਪਣੇ ਪਿੰਡ ਮਾਈਸਰਖਾਨਾ ਪਰਤ ਰਹੇ ਸਨ। ਪਿੰਡ ਦੇ ਨਜ਼ਦੀਕ ਪਹੁੰਚਣ ‘ਤੇ ਉਨ੍ਹਾਂ ਦੀ ਕਾਰ ਅਚਾਨਕ ਇੱਕ ਤੂੜੀ ਵਾਲੀ ਟਰਾਲੀ ਨਾਲ ਟਕਰਾ ਗਈ ਅਤੇ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਦਰੱਖ਼ਤ ਵਿੱਚ ਜਾ ਵੱਜੀ। ਇਸ ਦਰਦਨਾਕ ਹਾਦਸੇ ਵਿੱਚ ਇੰਸਪੈਕਟਰ ਬੇਅੰਤ ਕੌਰ ਦੀ ਮੌਕੇ ‘ਤੇ ਹੀ ਜਾਨ ਚਲੀ ਗਈ। ਮ੍ਰਿਤਕਾ ਆਪਣੇ ਪਿੱਛੇ ਇੱਕ ਪੁੱਤਰ, ਇੱਕ ਧੀ ਅਤੇ ਪਤੀ ( ਜੋ ਖੇਤੀਬਾੜੀ ਕਰਦੇ ਹਨ) ਨੂੰ ਰੋਂਦੇ ਬਿਲਕਦੇ ਛੱਡ ਗਏ ਹਨ। ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਅਤੇ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਅਤੇ ਹੋਰ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬਠਿੰਡਾ ਵਿੱਚ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ
27ਵੇਂ ਮੁਫ਼ਤ ਸਵੈ-ਰੋਜ਼ਗਾਰ ਸਿਖਲਾਈ ਕੈਂਪ ਦਾ ਆਗਾਜ਼; 1300 ਤੋਂ ਵੱਧ ਮਹਿਲਾਵਾਂ ਲੈ ਰਹੀਆਂ ਹਨ ਹੁਨਰ ਦੀ ਸਿਖਲਾਈ