ਲੇਹ ਲੱਦਾਖ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਫ਼ੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਰੋਪੜ ਦੇ ਪਿੰਡ ਬਿੰਦਰਖ ਦੇ ਰਹਿਣ ਵਾਲੇ ਪੰਜਾਬ ਆਰਮਡ ਰੈਜੀਮੈਂਟ ਦੇ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਦੇ ਉਚਾਈ ਵਾਲੇ ਖੇਤਰ ਵਿੱਚ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋ ਗਏ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਅਚਾਨਕ ਆਕਸੀਜਨ ਦੀ ਕਮੀ ਹੋਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਇਹ ਦੁਖਦਾਈ ਭਾਣਾ ਵਾਪਰਿਆ। ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਦਾ ਉਨ੍ਹਾਂ ਦੇ ਜੱਦੀ ਪਿੰਡ ਬਿੰਦਰੱਖ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦਾ ਇਸੇ ਸਾਲ ਜਨਵਰੀ 2026 ਵਿੱਚ ਵਿਆਹ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਸਨੇ ਪਹਿਲੀ ਵਾਰ ਛੁੱਟੀ ‘ਤੇ ਘਰ ਆਉਣਾ ਸੀ। ਸਰਬਜੀਤ ਸਿੰਘ ਦੇ ਦਾਦਾ ਜੀ ਵੀ ਫ਼ੌਜੀ ਸਨ ਅਤੇ ਹੁਣ ਪਰਿਵਾਰ ਵਿੱਚ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਰਹਿ ਗਈ ਹੈ। ਇਸ ਦੁਖਦ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਡਾ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਉਨ੍ਹਾਂ ਕਿਹਾ ਕਿ ਰੋਪੜ ਜ਼ਿਲ੍ਹੇ ਦੇ ਸਭ ਤੋਂ ਵੱਧ ਜਵਾਨ ਫ਼ੌਜ ਵਿੱਚ ਦੇਸ਼ ਦੀ ਸੇਵਾ ਕਰ ਰਹੇ ਹਨ। ਵਿਧਾਇਕ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਪੂਰੀ ਮਦਦ ਕੀਤੀ ਜਾਵੇਗੀ ਅਤੇ ਪੰਚਾਇਤ ਦੀ ਸਲਾਹ ਨਾਲ ਸ਼ਹੀਦ ਸਰਬਜੀਤ ਸਿੰਘ ਦੀ ਯਾਦਗਾਰ ਵੀ ਬਣਾਈ ਜਾਵੇਗੀ।

ਪ੍ਰਧਾਨ ਜੀ ਤਾਂ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ - ਭਗਵੰਤ ਮਾਨ
ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਓਲਾ (Ola Cabs) ਦਾ ਲਾਇਸੈਂਸ 6 ਮਹੀਨਿਆਂ ਲਈ ਮੁਅੱਤਲ