ਅੰਮ੍ਰਿਤਸਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਪਾਕਿਸਤਾਨ ਸਥਿਤ ਇਤਿਹਾਸਕ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ 290 ਸ਼ਰਧਾਲੂਆਂ ਦਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਬੰਧ ਹੇਠ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਨਨਕਾਣਾ ਸਾਹਿਬ, ਪੰਜਾ ਸਾਹਿਬ ਤੇ ਕਰਤਾਰਪੁਰ ਸਾਹਿਬ ਸਮੇਤ ਹੋਰ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਜੱਥਾ ਆਪਣੀ 10 ਦਿਨਾਂ ਦੀ ਯਾਤਰਾ ਦੌਰਾਨ ਨਨਕਾਣਾ ਸਾਹਿਬ, ਪੰਜਾ ਸਾਹਿਬ, ਸੱਚਾ ਸੌਦਾ, ਕਰਤਾਰਪੁਰ ਸਾਹਿਬ, ਰੋੜੀ ਸਾਹਿਬ, ਗੁਰੂ ਰਾਮਦਾਸ ਜੀ ਦੇ ਜਨਮ ਅਸਥਾਨ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰੇਗਾ। ਜੱਥੇ ਦੇ ਲੀਡਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਕੁੱਲ 302 ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਹੋਏ ਹਨ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸਾਰਾ ਜੱਥਾ ਸੁੱਖ-ਸਾਲਮਤ ਯਾਤਰਾ ਕਰਕੇ 30 ਜੂਨ ਨੂੰ ਵਾਪਸ ਆਪਣੇ ਵਤਨ ਪਰਤਣ।
ਇਸ ਦੌਰਾਨ ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਹੋਰ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਯਾਤਰਾ ਦੌਰਾਨ ਸ਼ਰਧਾਲੂਆਂ ਦੀ ਦੇਖਭਾਲ ਲਈ ਮੈਡੀਕਲ ਸਹਾਇਤਾ ਸਮੇਤ ਪੂਰਾ ਸਟਾਫ਼ ਜੱਥੇ ਦੇ ਨਾਲ ਜਾ ਰਿਹਾ ਹੈ ਤਾਂ ਜੋ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਦੂਜੇ ਪਾਸੇ, ਪਾਕਿਸਤਾਨ ਜਾ ਰਹੇ ਸ਼ਰਧਾਲੂਆਂ ਦੇ ਚਿਹਰਿਆਂ ‘ਤੇ ਗੁਰਧਾਮਾਂ ਦੇ ਦਰਸ਼ਨਾਂ ਦੀ ਖੁਸ਼ੀ ਸਾਫ਼ ਝਲਕ ਰਹੀ ਸੀ। ਸ਼ਰਧਾਲੂਆਂ ਨੇ ਕਿਹਾ ਕਿ ਉਹ ਇਸ ਨੂੰ ਗੁਰੂ ਸਾਹਿਬ ਦੀ ਬਹੁਤ ਵੱਡੀ ਬਖਸ਼ਿਸ਼ ਮੰਨਦੇ ਹਨ। ਇਸ ਦੌਰਾਨ ਸਮੂਹ ਸ਼ਰਧਾਲੂਆਂ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਜ਼ੋਰਦਾਰ ਅਪੀਲ ਕੀਤੀ ਤਾਂ ਜੋ ਬਾਕੀ ਸੰਗਤਾਂ ਵੀ ਆਸਾਨੀ ਨਾਲ ਦਰਸ਼ਨ ਦੀਦਾਰ ਕਰ ਸਕਣ। ਸੰਗਤਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਪਿਆਰ, ਅਮਨ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੀ ਵੀ ਅਰਦਾਸ ਕੀਤੀ।
Related
290 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ

Share this:
Like this:
Related