ਬਠਿੰਡਾ, 21 ਜੂਨ: ਪੰਜਾਬ ਸਰਕਾਰ ਦੀ ਅਹਿਮ ਲੋਕ-ਭਲਾਈ ਪਹਿਲਕਦਮੀ “ਮਾਨ ਸਰਕਾਰ ਤੁਹਾਡੇ ਦੁਆਰ” ਲੋਕ ਮਿਲਣੀ ਮੁਹਿੰਮ ਤਹਿਤ ਨਗਰ ਨਿਗਮ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਅੱਜ ਐਤਵਾਰ ਨੂੰ ਵਾਰਡ ਨੰਬਰ 2 ਦੇ ਬਾਬਾ ਫਰੀਦ ਨਗਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਥਾਨਕ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਹ ਲੋਕ ਮਿਲਣੀ ਪ੍ਰੋਗਰਾਮ ਵਾਰਡ ਦੇ ਕੌਂਸਲਰ ਸ਼੍ਰੀ ਹਰਵੀਰ ਸਿੰਘ ਰਿੱਪੂ ਦੀ ਅਗਵਾਈ ਹੇਠ ਕਰਵਾਇਆ ਗਿਆ।
ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਮੁਸ਼ਕਿਲਾਂ ਅਤੇ ਮੰਗਾਂ ਮੇਅਰ ਸਾਹਮਣੇ ਰੱਖੀਆਂ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸਾਰੀਆਂ ਸ਼ਿਕਾਇਤਾਂ ਨੂੰ ਬੇਹੱਦ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਥਾਈ ਹੱਲ ਯਕੀਨੀ ਬਣਾਇਆ ਜਾਵੇ ਤਾਂ ਜੋ ਜਨਤਾ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਝੱਲਣੀ ਪਵੇ।
ਇਕੱਠ ਨੂੰ ਸੰਬੋਧਨ ਕਰਦਿਆਂ ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ, ਸੁਵਿਧਾਜਨਕ ਅਤੇ ਸਮੱਸਿਆ-ਰਹਿਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸੇ ਉਦੇਸ਼ ਤਹਿਤ ਕਈ ਲੋਕ-ਹਿਤੈਸ਼ੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮੁੱਖ ਮਕਸਦ ਸਰਕਾਰੀ ਸੇਵਾਵਾਂ ਅਤੇ ਪ੍ਰਸ਼ਾਸਨ ਨੂੰ ਸਿੱਧਾ ਲੋਕਾਂ ਦੇ ਘਰ-ਦੁਆਰ ਤੱਕ ਪਹੁੰਚਾਉਣਾ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਠਿੰਡਾ ਦੇ ਸਾਰੇ 50 ਵਾਰਡਾਂ ਵਿੱਚ ਕ੍ਰਮਵਾਰ ਅਜਿਹੀਆਂ ਲੋਕ ਮਿਲਣੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਜਿੱਥੇ ਮੌਕੇ ’ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ। ਨਗਰ ਨਿਗਮ ਬਠਿੰਡਾ ਨੂੰ ਇੱਕ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਹ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾਵੇਗਾ।
ਪ੍ਰੋਗਰਾਮ ਦੇ ਅਖੀਰ ਵਿੱਚ ਵਾਰਡ ਨੰਬਰ 2 ਦੇ ਵਸਨੀਕਾਂ ਨੇ ਕੌਂਸਲਰ ਸ਼੍ਰੀ ਹਰਵੀਰ ਸਿੰਘ ਰਿੱਪੂ ਦੀ ਅਗਵਾਈ ਹੇਠ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਦੇ ਪ੍ਰਤੀਕ ਵਜੋਂ ਲੋਈ ਅਤੇ ਕਿਰਪਾਨ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
Related
ਮੇਅਰ ਪਦਮਜੀਤ ਮਹਿਤਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਅਧਿਕਾਰੀਆਂ ਨੂੰ ਦਿੱਤੇ ਹੱਲ ਦੇ ਨਿਰਦੇਸ਼

Share this:
Like this:
Related