ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਨਕਲੀ ਪੱਤਰ, ਕਾਂਗਰਸ ਨੇ ਦਿੱਤੀ ਸਫਾਈ

ਪੰਜਾਬ ਕਾਂਗਰਸ ਅੰਦਰ ਚੱਲ ਰਹੀ ਸਿਆਸੀ ਹਲਚਲ ਦੇ ਵਿਚਕਾਰ ਅੱਜ ਸੋਸ਼ਲ ਮੀਡੀਆ ’ਤੇ ਇੱਕ ਵੱਡੀ ਅਫਵਾਹ ਫੈਲ ਗਈ। ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਦੇ ਜਾਅਲੀ ਦਸਤਖਤਾਂ ਹੇਠ ਤਿਆਰ ਕੀਤਾ ਗਿਆ ਇੱਕ ਨਕਲੀ ਪੱਤਰ (ਜਿਸ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਜਾ ਰਿਹਾ ਹੈ) ਤੇਜ਼ੀ ਨਾਲ ਵਾਇਰਲ ਹੋਇਆ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਪੂਰੀ ਤਰ੍ਹਾਂ ਫਰਜ਼ੀ ਹੈ ਵਾਇਰਲ ਹੋ ਰਿਹਾ ਲੈਟਰ ਜਾਂਚ ਅਤੇ ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਇਹ ਪੱਤਰ ਪੂਰੀ ਤਰ੍ਹਾਂ ਨਕਲੀ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਤਿਆਰ ਕੀਤਾ ਗਿਆ ਹੈ। ਦਿੱਲੀ ਵਿੱਚ ਹਾਈਕਮਾਂਡ ਦੀਆਂ ਮੀਟਿੰਗਾਂ ਜ਼ਰੂਰ ਚੱਲ ਰਹੀਆਂ ਹਨ, ਪਰ ਪਾਰਟੀ ਵੱਲੋਂ ਅਧਿਕਾਰਤ ਤੌਰ ’ਤੇ ਅਜਿਹਾ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਅਤੇ ਨਾ ਹੀ ਕੋਈ ਪ੍ਰੈਸ ਰਿਲੀਜ਼ ਜਾਰੀ ਕੀਤੀ ਗਈ ਹੈ।

ਸਿਆਸੀ ਮਾਹੌਲ ਗਰਮਾਉਣ ਦੀ ਕੋਸ਼ਿਸ਼ ਪੰਜਾਬ ਕਾਂਗਰਸ ਦੇ ਆਗੂਆਂ ਮੁਤਾਬਕ, ਜਦੋਂ ਵੀ ਦਿੱਲੀ ਵਿੱਚ ਕੋਈ ਅਹਿਮ ਬੈਠਕ ਹੁੰਦੀ ਹੈ, ਤਾਂ ਅਜਿਹੇ ਜਾਅਲੀ ਪੱਤਰ ਵਾਇਰਲ ਕਰਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਕਾਂਗਰਸ ਦੇ ਆਈ.ਟੀ. ਸੈੱਲ ਅਤੇ ਸੀਨੀਅਰ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਵਾਇਰਲ ਹੋ ਰਹੇ ਫਰਜ਼ੀ ਲੈਟਰ ’ਤੇ ਕੋਈ ਵੀ ਯਕੀਨ ਨਾ ਕਰੇ। ਪਾਰਟੀ ਦਾ ਜੋ ਵੀ ਅਧਿਕਾਰਤ ਫੈਸਲਾ ਹੋਵੇਗਾ, ਉਹ ਕਾਂਗਰਸ ਦੇ ਪ੍ਰਮੁੱਖ ਸੋਸ਼ਲ ਮੀਡੀਆ ਹੈਂਡਲਜ਼ ਅਤੇ ਅਧਿਕਾਰਤ ਵੈੱਬਸਾਈਟ ’ਤੇ ਹੀ ਸਾਂਝਾ ਕੀਤਾ ਜਾਵੇਗਾ।

ਮੇਅਰ ਪਦਮਜੀਤ ਮਹਿਤਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਅਧਿਕਾਰੀਆਂ ਨੂੰ ਦਿੱਤੇ ਹੱਲ ਦੇ ਨਿਰਦੇਸ਼
ਜਾਅਲੀ ਲੈਟਰ ਵਾਇਰਲ ਹੋਣ ਮਗਰੋਂ ਸੁਖਜਿੰਦਰ ਸਿੰਘ ਰੰਧਾਵਾ ਸਖ਼ਤ, DGP ਪੰਜਾਬ ਨੂੰ ਸ਼ਿਕਾਇਤ ਲਿਖ ਤੁਰੰਤ FIR ਦਰਜ ਕਰਨ ਦੀ ਕੀਤੀ ਮੰਗ