ਅਕਾਲੀ ਦਲ ਕੋਰ ਕਮੇਟੀ ਦੀ ਹੋਈ ਅਹਿਮ ਬੈਠਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਸਾਹਿਬਾਨਾ ਅਤੇ ਪੰਥ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਫੋਟੋਆਂ ਦੀ ਕੀਤੀ ਬੇਅਦਬੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿੱਚ ਕਮੇਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਬੋਲੋ ਸ਼ਮੂਲੀਅਤ ਕਰਕੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ ਇਸ ਤੋਂ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਕਮੇਟੀ ਦੀ ਪੰਥਕ ਜਥੇਬੰਦੀਆਂ ਦੇ ਆਗੂਆਂ ਨਾਲ ਵੀ ਮੀਟਿੰਗ ਹੋਈ ।

ਇਸ ਮੌਕੇ ਬੋਲਦਿਆਂ ਕਮੇਟੀ ਤੇ ਸਰਪ੍ਰਸਤ ਤੇ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਤ ਵੀਡੀਓ ਸਬੰਧੀ ਜੋ ਝੂਠ ਦਾ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਉਸ ਸਬੰਧੀ ਉਸ ਨੂੰ ਪਹਿਲਾਂ ਹੀ ਵਾਰ ਵਾਰ ਕਿਹਾ ਜਾ ਚੁੱਕਿਆ ਸੀ ਕਿ ਉਹ ਖੁਦ ਹੀ ਦੱਸ ਦੇਣ ਕਿ ਇਹ ਵੀਡੀਓ ਕਿਸ ਲੈਬ ਤੋਂ ਟੈਸਟ ਕਰਵਾਈ ਜਾਵੇ ਪਰੰਤੂ ਮੁੱਖ ਮੰਤਰੀ ਵੱਲੋਂ ਇਸ ਗੱਲ ਨੂੰ ਸ਼ਾਇਦ ਇਸ ਲਈ ਹਲਕੇ ਵਿੱਚ ਲਿਆ ਗਿਆ ਕਿ ਇਹ ਮਾਮਲਾ ਰਫਾ ਦਫਾ ਹੋ ਜਾਵੇਗਾ ਪਰੰਤੂ ਸਿੱਖ ਕੌਮ ਅਜਿਹਾ ਕਦੇ ਨਹੀਂ ਹੋਣ ਦੇਵੇਗੀ ਕਿਉਂਕਿ ਸ ਅਕਾਲ ਤਖਤ ਸਾਹਿਬ ਵੱਲੋਂ ਨਾਮੀ ਮਾਨਤਾ ਪ੍ਰਾਪਤ ਲੈਬਾ ਤੋਂ ਕਰਵਾਈ ਗਈ ਵੀਡੀਓ ਟੈਸਟਿੰਗ ਨੇ ਇਹ ਸਾਬਤ ਕੀਤਾ ਹੈ ਕਿ ਇਹ ਵੀਡੀਓ ਅਸਲੀ ਹੈ ਜਿਸ ਨੂੰ ਲੈ ਕੇ ਅੱਜ ਸਿੱਖ ਕੌਮ ਵਿੱਚ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸੁਪਰੀਮ ਸੰਸਥਾ ਹੈ ਅਤੇ ਗਲਤੀ ਕਰਨ ਵਾਲਾ ਸਿੱਖ ਹਮੇਸ਼ਾ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਆਪਣੀ ਖਿਮਾ ਜਾਚਨਾ ਕਰਦਾ ਹੈ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਗਲਤ ਸਾਬਿਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਪੰਜ ਮੈਂਬਰੀ ਕਮੇਟੀ ਵੱਲੋਂ ਸੰਗਤਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਿੱਖੀ ਨੂੰ ਬਦਨਾਮ ਕਰਨ ਅਤੇ ਗੁਰੂ ਘਰ ਤੋਂ ਸੰਗਤਾਂ ਨੂੰ ਤੋੜਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਰਕਾਰ ਆਪਣੀਆ ਗਲਤੀਆਂ ਦਾ ਅਹਿਸਾਸ ਕਰਦੇ ਹੋਏ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਾ ਹੀ ਪਵੇਗਾ । ਉਹਨਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪੰਜ ਮੈਂਬਰੀ ਕਮੇਟੀ ਵਲੋਂ ਸਾਰੀਆਂ ਟਕਸਾਲਾਂ, ਡੇਰੇ ਸਾਹਿਬਾਨ ਜਿੱਥੋਂ ਜਿੱਥੋਂ ਵੀ  ਗੁਰੂ ਘਰ ਦਾ ਪ੍ਰਚਾਰ ਹੁੰਦਾ ਹੈ ਸੰਗਤ ਕੋਲ ਬਗੈਰ ਪਾਰਟੀ ਜਾ ਰਿਹਾ ਅਕਾਲੀ ਦਲ ਦੇ ਮੈਂਬਰ ਨਹੀਂ ਬਤੌਰ ਗੁਰੂ ਘਰ ਤੋਂ  ਗੁਰੂ ਘਰ ਦੇ ਸੇਵਕ ਬਣ ਕੇ ਜਾ ਰਹੇ ਹਾਂ । ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਨੂੰ ਸਰਕਾਰ ਵੱਲੋਂ ਝੂਠਾ ਸਾਬਤ ਕੀਤੇ ਜਾਣ ਕਾਰਨ ਅੱਜ ਪਿੰਡ ਪਿੰਡ ਘਰ ਘਰ ਹਰੇਕ ਸੰਗਤ ਕੋਲ ਜਾ ਕੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਮੁੱਖ ਮੰਤਰੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਥੋੜੇ ਦਿਨਾਂ ਵਿੱਚ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੀ ਸ਼ਕਤੀ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹਿਸਾਸ ਸੋਣਾ ਸ਼ੁਰੂ ਹੋ ਜਾਵੇਗਾ। ਡਾਕਟਰ ਚੀਮਾ ਨੇ ਵੱਡਾ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰ ਵਿੱਚ ਕਿੰਨੇ ਸਿੱਖ ਵਿਧਾਇਕ ਹਨ ਤੇ ਉਨਾਂ ਵੱਲੋਂ ਕਿੰਨਾ ਕਿ ਮੁੱਖ ਮੰਤਰੀ ਜਾਂ ਇਸ ਮਾਮਲੇ ਦੇ ਹੱਕ ਵਿੱਚ ਬੋਲਿਆ ਗਿਆ ਹੈ ?  

ਇਸ ਮੀਟਿੰਗ ਵਿੱਚ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ,ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ,, ਹਲਕਾ ਇੰਚਾਰਜ ਫ਼ਤਹਿਗੜ੍ਹ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਸਾਹਿਬਾਨ ਮੌਜੂਦ ਰਹੇ।

ਖਹਿਰਾ ਦਾ ਦਾਅਵਾ ਝੂਠ, ਗੁੜਗਾਓਂ ਪੁਲਿਸ ਨੇ ਸਿਰੇ ਤੋਂ ਕੀਤਾ ਖਾਰਿਜ
ਲਖਨਊ ਦੇ ਕੋਚਿੰਗ ਸੈਂਟਰ 'ਚ ਭਿਆਨਕ ਅੱਗ, 18 ਦੀ ਮੌਤ