ਲਖਨਊ, 22 ਜੂਨ: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਅਲੀਗੰਜ ਇਲਾਕੇ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਸੈਕਟਰ-ਡੀ ਸਥਿਤ ਇੱਕ ਕਮਰਸ਼ੀਅਲ ਕੰਪਲੈਕਸ ਵਿੱਚ ਸੋਮਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗਣ ਕਾਰਨ ਤਕਰੀਬਨ 18 ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇਮਾਰਤ ਵਿੱਚ ਚੱਲ ਰਹੇ ਇੱਕ ਨਿੱਜੀ ਕੋਚਿੰਗ ਸੈਂਟਰ ਵਿੱਚ ਲੱਗੀ, ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਦੁਪਹਿਰ ਤਕਰੀਬਨ 3 ਵਜੇ ਵਾਪਰਿਆ। ਇਸ ਬਹੁ-ਮੰਜ਼ਿਲਾ ਇਮਾਰਤ ਵਿੱਚ ਕੋਚਿੰਗ ਸੈਂਟਰ ਤੋਂ ਇਲਾਵਾ ਇੱਕ ਲਾਇਬ੍ਰੇਰੀ, ਗੇਮਿੰਗ ਜ਼ੋਨ ਅਤੇ ਇੱਕ ਪੈੱਟ ਸ਼ਾਪ (ਜਾਨਵਰਾਂ ਦੀ ਦੁਕਾਨ) ਵੀ ਚੱਲ ਰਹੀ ਸੀ। ਅੱਗ ਦੀਆਂ ਲਪਟਾਂ ਇੰਨੀਆਂ ਭਿਆਨਕ ਸਨ ਕਿ ਇਮਾਰਤ ਅੰਦਰ ਮੌਜੂਦ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ। ਇਸ ਹਾਦਸੇ ਵਿੱਚ ਇੱਕ ਦਰਜਨ ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਕੇ.ਜੀ.ਐੱਮ.ਯੂ. (KGMU) ਦੇ ਟਰਾਮਾ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੈੱਟ ਸ਼ਾਪ ਵਿੱਚ ਰੱਖੇ ਵੱਡੀ ਗਿਣਤੀ ਵਿੱਚ ਕੁੱਤੇ ਅਤੇ ਬਿੱਲੀਆਂ ਦੀ ਵੀ ਸੜਨ ਕਾਰਨ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ। ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਵੀ ਬਚਾਅ ਕਾਰਜਾਂ ਵਿੱਚ ਪ੍ਰਸ਼ਾਸਨ ਦੀ ਕਾਫੀ ਮਦਦ ਕੀਤੀ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜਲਦੀ ਹੀ ਘਟਨਾ ਸਥਾਨ ਦਾ ਦੌਰਾ ਕਰਨ ਅਤੇ ਪੀੜਤਾਂ ਦਾ ਹਾਲ-ਚਾਲ ਜਾਣਨ ਲਈ ਪਹੁੰਚ ਰਹੇ ਹਨ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ।
Related
ਲਖਨਊ ਦੇ ਕੋਚਿੰਗ ਸੈਂਟਰ ‘ਚ ਭਿਆਨਕ ਅੱਗ, 18 ਦੀ ਮੌਤ

Share this:
Like this:
Related