ਬਠਿੰਡਾ: ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਨੌਜਵਾਨ ਆਗੂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਬਦਲਣ ਵਾਲੇ ਇਨ੍ਹਾਂ ਆਗੂਆਂ ਨੇ ਇਸ ਦਾ ਕਾਰਨ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦੇ ਵਿਕਾਸ ਕਾਰਜ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਦੱਸਿਆ ਹੈ।
ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਭਾਜਪਾ ਪੰਜਾਬ ਦੇ ਯੂਨੀਵਰਸਿਟੀ ਸੈੱਲ ਦੇ ਸਹਿ-ਇੰਚਾਰਜ ਅਕਸ਼ੈ ਸ਼ਰਮਾ ਅਤੇ ਯੂਥ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਉਪ ਪ੍ਰਧਾਨ ਤੇ SOI ਦੇ ਸਾਬਕਾ ਪ੍ਰਧਾਨ ਨਵਦੀਪ ਸ਼ਰਮਾ ਸ਼ਾਮਲ ਹਨ। ਇਹ ਦੋਵੇਂ ਆਗੂ ਆਪਣੇ ਕਰੀਬ 40 ਸਾਥੀਆਂ ਸਮੇਤ ‘ਆਪ’ ਵਿੱਚ ਗਏ ਹਨ। ਇੱਕ ਪ੍ਰੈੱਸ ਵਾਰਤਾ ਦੌਰਾਨ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਰਾਕੇਸ਼ ਕਾਕਾ ਦੀ ਮੌਜੂਦਗੀ ਵਿੱਚ ਇਨ੍ਹਾਂ ਸਾਰੇ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਕੰਮਾਂ ਕਰਕੇ ਦੂਜੀਆਂ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
ਦੂਜੇ ਪਾਸੇ ਅਕਸ਼ੈ ਸ਼ਰਮਾ ਅਤੇ ਨਵਦੀਪ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹੋਏ ਕੰਮਾਂ ਨੂੰ ਦੇਖ ਕੇ ਪਾਰਟੀ ਬਦਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਮੇਅਰ ਨਾਲ ਮਿਲ ਕੇ ਸ਼ਹਿਰ ਦੇ ਵਿਕਾਸ ਅਤੇ ਸਥਾਨਕ ਮਸਲਿਆਂ ਲਈ ਕੰਮ ਕਰਨਗੇ।
Related
ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

Share this:
Like this:
Related