ਅਕਾਲ ਤਖ਼ਤ ਦਾ ਫੈਸਲਾ: ਭਗਵੰਤ ਮਾਨ ‘ਤੇ ਤੁਰੰਤ ਪਰਚਾ ਦਰਜ ਕੀਤਾ ਜਾਵੇ ਅਤੇ ਮੁੱਖ ਮੰਤਰੀ ਅਸਤੀਫਾ ਦੇਵੇ

ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਕੱਤਰ ਹੋਈ ਸਿੱਖ ਜਥੇਬੰਦੀਆਂ ਅਤੇ ਪਤਵੰਤਿਆਂ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਇੱਕ ਅਹਿਮ ਮਤਾ ਪੜ੍ਹਿਆ ਗਿਆ। ਇਸ ਇਕੱਤਰਤਾ ਵੱਲੋਂ ਮੰਗ ਕੀਤੀ ਗਈ ਹੈ ਕਿ ਮੁੱਖ ਮੰਤਰੀ ਨੇ ਸਬੰਧਿਤ ਮਾਮਲੇ ਵਿੱਚ ਹੁਣ ਤੱਕ ਕੋਈ ਵੀ ਸਪੱਸ਼ਟ, ਤੱਥਾਂ ‘ਤੇ ਅਧਾਰਿਤ ਅਤੇ ਸੰਤੋਖਜਨਕ ਜਵਾਬ ਨਹੀਂ ਦਿੱਤਾ ਹੈ। ਇਸ ਲਈ ਉਨ੍ਹਾਂ ਵਿਰੁੱਧ ਤੁਰੰਤ ਪਰਚਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਹਰਜਿੰਦਰ ਸਿੰਘ ਧਾਮੀ ਵੱਲੋਂ ਪੜ੍ਹੇ ਗਏ ਮਤੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਅਹੁਦੇ ‘ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਖੋਹ ਚੁੱਕੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੰਚ ਤੋਂ ਇਸ ਮਤੇ ਰਾਹੀਂ ਉਨ੍ਹਾਂ ਪਾਸੋਂ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਹੋਰ ਵੀ ਕਈ ਪ੍ਰਮੁੱਖ ਸਿੱਖ ਸ਼ਖਸੀਅਤਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਦਿੱਲੀ ਤੋਂ ਜੀਂਦ ਵਿਚਕਾਰ ਹਾਈਡ੍ਰੋਜਨ ਰੇਲ ਦਾ ਸਫ਼ਲ ਟਰਾਇਲ; ਐਮਰਜੈਂਸੀ ਬ੍ਰੇਕਿੰਗ ਅਤੇ ਸਥਿਰਤਾ ਦੀ ਹੋਈ ਜਾਂਚ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਿੱਖ ਵਿਧਾਇਕ ਤਲਬ, ਜਥੇਦਾਰ ਵੱਲੋਂ ਸਰਕਾਰ ਨੂੰ ਇੱਕ ਮਹੀਨੇ 'ਚ ਇਤਰਾਜ਼ ਦੂਰ ਕਰਨ ਦਾ ਹੁਕਮ