ਪੂਰੇ ਪੰਜਾਬ ‘ਚ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕਟਾਂ ਕਾਰਨ ਅੱਜ ਭਾਰਤੀ ਜਨਤਾ ਪਾਰਟੀ ਦੀ ਬਠਿੰਡਾ ਇਕਾਈ ਨੇ ਜਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਬਠਿੰਡਾ ਦੇ ਹਨੂਮਾਨ ਚੌਂਕ ਲਾਗੇ ਪੈਂਦੇ ਪੰਜਾਬ ਰਾਜ ਹੋਰ ਕਾਰਪੋਰੇਸ਼ਨ ਦੇ ਬਿਜਲੀ ਗਰਿੱਡ ਸਾਹਮਣੇ ਕੀਤੇ ਇਸ ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।ਇਸ ਦੌਰਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਬੀਜੀ ਹੋਈ ਝੋਨੇ ਦੀ ਫਸਲ ਵਾਹਣੀ ਪੈ ਰਹੀ ਹੈ। ਉਹਨਾਂ ਕਿਹਾ ਕਿ ਅੱਠ ਘੰਟੇ ਬਿਜਲੀ ਦੇਣ ਦੀ ਬਜਾਏ ਪੂਰੇ ਦਿਨ ਵਿੱਚ ਸਿਰਫ ਇੱਕ ਘੰਟਾ ਜਾ ਦੋ ਘੰਟੇ ਹੀ ਬਿਜਲੀ ਆਉਂਦੀ ਹੈ। ਸਿੰਗਲਾ ਨੇ ਕਿਹਾ ਕਿ ਇਹ ਕੱਟ ਬਿਨਾਂ ਦੱਸੇ ਹੀ ਲਗਾਏ ਜਾ ਰਹੇ ਹਨ ਅਤੇ ਲਗਾਤਾਰ ਪੰਜ ਛੇ ਘੰਟੇ ਦੇ ਲੱਗ ਰਹੇ ਕੱਟਾਂ ਕਾਰਨ ਬਿਨਾਂ ਬਿਜਲੀ ਤੋਂ ਗਰਮੀ ਵਿੱਚ ਬੱਚੇ ਬਿਮਾਰ ਹੋ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਵਿੱਚ ਸਿਰਫ ਇਸ਼ਤਿਹਾਰਬਾਜ਼ੀ ਹੀ ਕੀਤੀ ਹੈ ਅਤੇ ਪੰਜਾਬ ਦੇ ਲਈ ਕੋਈ ਵੀ ਕੰਮ ਨਹੀਂ ਕੀਤਾ। ਉਹਨਾਂ ਕਿਹਾ ਕਿ ਕਿਸੇ ਸਮੇਂ ਬਠਿੰਡਾ ਕੱਟ ਫਰੀ ਯੋਨ ਹੁੰਦਾ ਸੀ ਅਤੇ ਬਠਿੰਡਾ ਵਿੱਚ ਕਦੇ ਵੀ ਬਿਜਲੀ ਬੰਦ ਨਹੀਂ ਹੁੰਦੀ ਸੀ ਪਰ ਹੁਣ ਲੰਬੇ ਕੱਟ ਲੱਗ ਰਹੇ ਹਨ। ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਪਏ ਹਨ ਅਤੇ ਸੂਬਾ ਸਰਕਾਰ ਬਾਹਰੋਂ ਬਿਜਲੀ ਖਰੀਦ ਕੇ ਪੰਜਾਬ ਨੂੰ ਦੇ ਰਹੀ ਹੈ।
You must be logged in to post a comment.
ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ ਨੇ ਬਿਜਲੀ ਕੱਟਾ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
ਪੂਰੇ ਪੰਜਾਬ ‘ਚ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕਟਾਂ ਕਾਰਨ ਅੱਜ ਭਾਰਤੀ ਜਨਤਾ ਪਾਰਟੀ ਦੀ ਬਠਿੰਡਾ ਇਕਾਈ ਨੇ ਜਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਬਠਿੰਡਾ ਦੇ ਹਨੂਮਾਨ ਚੌਂਕ ਲਾਗੇ ਪੈਂਦੇ ਪੰਜਾਬ ਰਾਜ ਹੋਰ ਕਾਰਪੋਰੇਸ਼ਨ ਦੇ ਬਿਜਲੀ ਗਰਿੱਡ ਸਾਹਮਣੇ ਕੀਤੇ ਇਸ ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਬੀਜੀ ਹੋਈ ਝੋਨੇ ਦੀ ਫਸਲ ਵਾਹਣੀ ਪੈ ਰਹੀ ਹੈ। ਉਹਨਾਂ ਕਿਹਾ ਕਿ ਅੱਠ ਘੰਟੇ ਬਿਜਲੀ ਦੇਣ ਦੀ ਬਜਾਏ ਪੂਰੇ ਦਿਨ ਵਿੱਚ ਸਿਰਫ ਇੱਕ ਘੰਟਾ ਜਾ ਦੋ ਘੰਟੇ ਹੀ ਬਿਜਲੀ ਆਉਂਦੀ ਹੈ। ਸਿੰਗਲਾ ਨੇ ਕਿਹਾ ਕਿ ਇਹ ਕੱਟ ਬਿਨਾਂ ਦੱਸੇ ਹੀ ਲਗਾਏ ਜਾ ਰਹੇ ਹਨ ਅਤੇ ਲਗਾਤਾਰ ਪੰਜ ਛੇ ਘੰਟੇ ਦੇ ਲੱਗ ਰਹੇ ਕੱਟਾਂ ਕਾਰਨ ਬਿਨਾਂ ਬਿਜਲੀ ਤੋਂ ਗਰਮੀ ਵਿੱਚ ਬੱਚੇ ਬਿਮਾਰ ਹੋ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਵਿੱਚ ਸਿਰਫ ਇਸ਼ਤਿਹਾਰਬਾਜ਼ੀ ਹੀ ਕੀਤੀ ਹੈ ਅਤੇ ਪੰਜਾਬ ਦੇ ਲਈ ਕੋਈ ਵੀ ਕੰਮ ਨਹੀਂ ਕੀਤਾ। ਉਹਨਾਂ ਕਿਹਾ ਕਿ ਕਿਸੇ ਸਮੇਂ ਬਠਿੰਡਾ ਕੱਟ ਫਰੀ ਯੋਨ ਹੁੰਦਾ ਸੀ ਅਤੇ ਬਠਿੰਡਾ ਵਿੱਚ ਕਦੇ ਵੀ ਬਿਜਲੀ ਬੰਦ ਨਹੀਂ ਹੁੰਦੀ ਸੀ ਪਰ ਹੁਣ ਲੰਬੇ ਕੱਟ ਲੱਗ ਰਹੇ ਹਨ। ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਪਏ ਹਨ ਅਤੇ ਸੂਬਾ ਸਰਕਾਰ ਬਾਹਰੋਂ ਬਿਜਲੀ ਖਰੀਦ ਕੇ ਪੰਜਾਬ ਨੂੰ ਦੇ ਰਹੀ ਹੈ।
Share this:
Like this:
Related