‘ਬ੍ਰਾਈਟ ਮਾਈਂਡਜ਼ ਪੰਜਾਬ 2026’ ਤਹਿਤ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਸਥਾਨਕ ਕਪਿਲ ਮੈਰਿਜ ਪੈਲੇਸ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਦੇਣ ਲਈ ਜ਼ਿਲ੍ਹੇ ਦੇ ਬੇਰੁਜ਼ਗਾਰ ਅਧਿਆਪਕ ਪੈਲੇਸ ਦੇ ਬਾਹਰ ਪਹੁੰਚੇ ਸਨ। ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਤੋਂ ਮੰਗ ਪੱਤਰ ਲੈਣ ਦੀ ਬਜਾਏ, ਜਦੋਂ ਉਨ੍ਹਾਂ ਨੂੰ ਉੱਥੋਂ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ ਤਾਂ ਗੁੱਸੇ ਵਿੱਚ ਆਏ ਬੇਰੁਜ਼ਗਾਰ ਨੌਜਵਾਨਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਹੀ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਹੋਵੇਗਾ ਕਿ ਬੇਰੁਜ਼ਗਾਰ ਨੌਜਵਾਨਾਂ ਤੋਂ ਮੰਗ ਪੱਤਰ ਵੀ ਨਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਬੇਰੁਜ਼ਗਾਰ ਅਧਿਆਪਕਾਂ ਦੇ ਮੰਗ ਪੱਤਰਾਂ ਤੋਂ ਵੀ ਡਰਨ ਲੱਗ ਪਈ ਹੈ। ਉਨ੍ਹਾਂ ਆਖਿਆ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਚਾਹੁੰਦਾ ਤਾਂ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਦਿਵਾ ਕੇ ਮਾਮਲਾ ਸ਼ਾਂਤ ਕਰਵਾਇਆ ਜਾ ਸਕਦਾ ਸੀ, ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੀ ਸਰਕਾਰ ਅਤੇ ਮੰਤਰੀਆਂ ਨੂੰ ਖ਼ੁਸ਼ ਕਰਨ ਲਈ ਲੋਕਾਂ ਉੱਪਰ ਜ਼ਬਰ ਕਰਨ ਵਿੱਚ ਮੋਹਰੀ ਬਣਿਆ ਹੋਇਆ ਹੈ।
ਬੇਰੁਜ਼ਗਾਰ ਅਧਿਆਪਕਾਂ ਨੇ ਸਵਾਲ ਚੁੱਕਦਿਆਂ ਕਿਹਾ ਕਿ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਜਿਸ ਮਨੀਸ਼ ਸਿਸੋਦੀਆ ਦੀ ਆਓ-ਭਗਤ ਕਰ ਰਿਹਾ ਹੈ, ਉਨ੍ਹਾਂ ਕੋਲ ਸੂਬੇ ਦਾ ਕਿਹੜਾ ਸੰਵਿਧਾਨਕ ਅਹੁਦਾ ਹੈ?
ਬੇਰੁਜ਼ਗਾਰ ਅਧਿਆਪਕਾਂ ਨੇ ਦੋਸ਼ ਲਾਇਆ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਇੱਕ ਅਸਫ਼ਲ ਮੰਤਰੀ ਸਾਬਤ ਹੋਏ ਹਨ, ਜਿਨ੍ਹਾਂ ਨੇ ਆਪਣੇ ਕਾਰਜਕਾਲ ਵਿੱਚ ਨਰਸਰੀ, ਈ.ਟੀ.ਟੀ. (ETT), ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫ਼ੈਸਰ ਪੱਧਰ ਤੱਕ ਦੀ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ।
ਬੇਰੁਜ਼ਗਾਰ ਅਧਿਆਪਕਾਂ ਦੀਆਂ ਮੁੱਖ ਮੰਗਾਂ:
ਲੈਕਚਰਾਰਾਂ ਦੀਆਂ 1,013 ਅਸਾਮੀਆਂ ਵਿੱਚ ਰਾਖਵੀਆਂ ਸ਼੍ਰੇਣੀਆਂ ਦੀਆਂ ਬਣਦੀਆਂ ਅਸਾਮੀਆਂ ਤੁਰੰਤ ਜਾਰੀ ਕੀਤੀਆਂ ਜਾਣ।
ਮਾਸਟਰ ਕੇਡਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਲਈ ਉਮਰ ਹੱਦ ਵਿੱਚ ਛੋਟ ਦੇ ਕੇ ਅਤੇ 55 ਫ਼ੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਰੱਦ ਕਰਕੇ ਨਵਾਂ ਇਸ਼ਤਿਹਾਰ ਜਾਰੀ ਕੀਤਾ ਜਾਵੇ।
ਆਰਟ ਐਂਡ ਕਰਾਫ਼ਟ ਦੀਆਂ ਪਹਿਲਾਂ ਜਾਰੀ ਹੋਈਆਂ 250 ਅਸਾਮੀਆਂ ਲਈ ਜਲਦ ਲਿਖਤੀ ਪ੍ਰੀਖਿਆ ਲਈ ਜਾਵੇ।
ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਵਿੱਚ ਛੋਟ ਦੇ ਕੇ ਤੁਰੰਤ ਭਰੀਆਂ ਜਾਣ।
Related
ਮੰਗ ਪੱਤਰ ਲੈਣ ਤੋਂ ਵੀ ਇਨਕਾਰੀ ਹੋਏ ਸਿੱਖਿਆ ਮੰਤਰੀ

Share this:
Like this:
Related