ਅੱਜ ਸੰਯੁਕਤ ਦਿਵਿਆਂਗ ਮੋਰਚਾ ਪੰਜਾਬ ਦੇ ਬੈਨਰ ਹੇਠ ਪੂਰੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਦਿਵਿਆਂਗ ਬਠਿੰਡਾ ਵਿੱਚ ਇਕੱਠੇ ਹੋਏ। ਮਿੰਨੀ ਸਕੱਤਰੇਤ ਅੱਗੇ ਧਰਨਾ ਲਗਾਉਣ ਉਪਰੰਤ ਧਰਨਾਕਾਰੀ ਦਿਵਿਆਂਗਾਂ ਵੱਲੋਂ ਬੀਸੀ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਜਾਣਾ ਸੀ। ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੰਗ ਪੱਤਰ ਲੈਣ ਤੋਂ ਇਨਕਾਰ ਕਰ ਦਿੱਤਾ ਜਿਸ ਕਾਰਨ ਦਿਵਿਆਂਗ ਪ੍ਰਦਰਸ਼ਨਕਾਰੀ ਬਠਿੰਡਾ ਮਾਨਸਾ ਮੁੱਖ ਮਾਰਗ ਦੇ ਵਿਚਕਾਰ ਬੈਠ ਗਏ ਅਤੇ ਸਾਰੀ ਆਵਾਜਾਈ ਬੰਦ ਕਰ ਦਿੱਤੀ।ਸੰਯੁਕਤ ਦਿਵਿਆਂਗ ਮੋਰਚਾ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਰਣਧੀਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅੰਗਹੀਣਾ ਨੇ ਪੰਜਾਬ ਸਰਕਾਰ ਅੱਗੇ ਮੰਗਾਂ ਰੱਖੀਆਂ ਹੋਈਆਂ ਹਨ ਪਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾ ਰਹੀਆਂ ਜਿਸ ਕਾਰਨ ਅੱਜ ਉਹ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਸਿਰਫ ਮੰਗ ਪੱਤਰ ਦੇਣ ਦੇ ਲਈ ਆਏ ਸੀ ਪਰ ਪ੍ਰਸ਼ਾਸਨ ਦੀ ਬੇਰੁਖੀ ਦੇ ਕਾਰਨ ਉਹਨਾਂ ਨੂੰ ਮਜਬੂਰ ਹੋ ਕੇ ਸੜਕ ਜਾਮ ਕਰਨੀ ਪਈ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਅੰਗਹੀਣਾਂ ਲਈ 5000 ਪ੍ਰਤੀ ਮਹੀਨਾ ਪੈਨਸ਼ਨ ਅਤੇ ਅੰਗਹੀਨਾਂ ਲਈ ਰਾਖਵੀਆਂ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕਰਨ ਦੇ ਲਈ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਹਨਾਂ ਤੀਹ ਕੱਲ ਨਹੀਂ ਸੁਣੀ ਜਾ ਰਹੀ ਜਿਸ ਕਾਰਨ ਅੰਗਹੀਣ ਹੋਣ ਦੇ ਬਾਵਜੂਦ ਉਹਨਾਂ ਨੂੰ ਸੜਕਾਂ ‘ਤੇ ਧਰਨੇ ਲਗਾਉਣੇ ਪੈ ਰਹੇ ਹਨ।
You must be logged in to post a comment.
ਪ੍ਰਸ਼ਾਸਨ ਦੀ ਬੇਰੁਖੀ ਕਾਰਨ ਅੰਗਹੀਣ ਸੜਕਾਂ ‘ਤੇ ਰੁਲਣ ਲਈ ਮਜ਼ਬੂਰ, ਪੰਜਾਬ ਭਰ ਤੋਂ ਆਏ ਦਿਵਿਆਂਗਾਂ ਨੇ ਬਠਿੰਡਾ ਮਾਨਸਾ ਮੁੱਖ ਮਾਰਗ ਕੀਤਾ ਜਾਮ
ਅੱਜ ਸੰਯੁਕਤ ਦਿਵਿਆਂਗ ਮੋਰਚਾ ਪੰਜਾਬ ਦੇ ਬੈਨਰ ਹੇਠ ਪੂਰੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਦਿਵਿਆਂਗ ਬਠਿੰਡਾ ਵਿੱਚ ਇਕੱਠੇ ਹੋਏ। ਮਿੰਨੀ ਸਕੱਤਰੇਤ ਅੱਗੇ ਧਰਨਾ ਲਗਾਉਣ ਉਪਰੰਤ ਧਰਨਾਕਾਰੀ ਦਿਵਿਆਂਗਾਂ ਵੱਲੋਂ ਬੀਸੀ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਜਾਣਾ ਸੀ। ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੰਗ ਪੱਤਰ ਲੈਣ ਤੋਂ ਇਨਕਾਰ ਕਰ ਦਿੱਤਾ ਜਿਸ ਕਾਰਨ ਦਿਵਿਆਂਗ ਪ੍ਰਦਰਸ਼ਨਕਾਰੀ ਬਠਿੰਡਾ ਮਾਨਸਾ ਮੁੱਖ ਮਾਰਗ ਦੇ ਵਿਚਕਾਰ ਬੈਠ ਗਏ ਅਤੇ ਸਾਰੀ ਆਵਾਜਾਈ ਬੰਦ ਕਰ ਦਿੱਤੀ।
ਸੰਯੁਕਤ ਦਿਵਿਆਂਗ ਮੋਰਚਾ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਰਣਧੀਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅੰਗਹੀਣਾ ਨੇ ਪੰਜਾਬ ਸਰਕਾਰ ਅੱਗੇ ਮੰਗਾਂ ਰੱਖੀਆਂ ਹੋਈਆਂ ਹਨ ਪਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾ ਰਹੀਆਂ ਜਿਸ ਕਾਰਨ ਅੱਜ ਉਹ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਸਿਰਫ ਮੰਗ ਪੱਤਰ ਦੇਣ ਦੇ ਲਈ ਆਏ ਸੀ ਪਰ ਪ੍ਰਸ਼ਾਸਨ ਦੀ ਬੇਰੁਖੀ ਦੇ ਕਾਰਨ ਉਹਨਾਂ ਨੂੰ ਮਜਬੂਰ ਹੋ ਕੇ ਸੜਕ ਜਾਮ ਕਰਨੀ ਪਈ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਅੰਗਹੀਣਾਂ ਲਈ 5000 ਪ੍ਰਤੀ ਮਹੀਨਾ ਪੈਨਸ਼ਨ ਅਤੇ ਅੰਗਹੀਨਾਂ ਲਈ ਰਾਖਵੀਆਂ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕਰਨ ਦੇ ਲਈ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਹਨਾਂ ਤੀਹ ਕੱਲ ਨਹੀਂ ਸੁਣੀ ਜਾ ਰਹੀ ਜਿਸ ਕਾਰਨ ਅੰਗਹੀਣ ਹੋਣ ਦੇ ਬਾਵਜੂਦ ਉਹਨਾਂ ਨੂੰ ਸੜਕਾਂ ‘ਤੇ ਧਰਨੇ ਲਗਾਉਣੇ ਪੈ ਰਹੇ ਹਨ।
Share this:
Like this:
Related