ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਸੱਦੇ ‘ਤੇ ਅੱਜ ਜ਼ਿਲਾ ਬਠਿੰਡਾ ਪਾਰਟੀ ਵੱਲੋਂ ਟੀਚਰਜ਼ ਹੋਮ ਵਿਖੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਇੱਕ ਵਿਸ਼ਾਲ ਜਾਗਰੂਕਤਾ ਕਨਵੈਂਸ਼ਨ ਕੀਤੀ ਗਈ। ਜਸਵੀਰ ਸਿੰਘ ਆਕਲੀਆ, ਮੱਖਣ ਸਿੰਘ ਗੁਰੂਸਰ ਅਤੇ ਜਸਵੀਰ ਕੌਰ ਸਰਾਂ ਦੇ ਪ੍ਰਧਾਨਗੀ ਮੰਡਲ ਹੇਠ ਹੋਈ ਇਸ ਕਨਵੈਂਸ਼ਨ ਤੋਂ ਬਾਅਦ ਬਠਿੰਡਾ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ।
ਕਨਵੈਂਸ਼ਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੇਂਦਰੀ ਐਗਜੈਕਟਿਵ ਮੈਂਬਰ ਅਤੇ ਸਾਬਕਾ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਕੇਂਦਰ ਦੀਆਂ ਸਰਕਾਰਾਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਵਿੱਚ ਰਿਪੇਰੀਅਨ ਸਿਧਾਂਤਾਂ ਨੂੰ ਛਿੱਕੇ ਟੰਗ ਕੇ ਧੱਕਾ ਕੀਤਾ ਗਿਆ ਹੈ ਅਤੇ ਗੈਰ-ਰਿਪੇਰੀਅਨ ਰਾਜਾਂ ਨੂੰ ਪਾਣੀ ਦੇਣ ਦੇ ਬਾਵਜੂਦ ਪੰਜਾਬ ਨੂੰ ਕੋਈ ਰਾਇਲਟੀ ਨਹੀਂ ਦਿੱਤੀ ਗਈ। ਡੈਮਾਂ ਦਾ ਕੰਟਰੋਲ ਕੇਂਦਰ ਦੇ ਹੱਥਾਂ ਵਿੱਚ ਹੋਣ ਕਾਰਨ ਲਾਪਰਵਾਹੀ ਦਾ ਖਮਿਆਜ਼ਾ ਪੰਜਾਬ ਨੂੰ ਹਰ ਸਾਲ ਹੜ੍ਹਾਂ ਦੇ ਰੂਪ ਵਿੱਚ ਭੁਗਤਣਾ ਪੈਂਦਾ ਹੈ। ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਈ ਗਈ ਰਾਜਧਾਨੀ ਚੰਡੀਗੜ੍ਹ ਵੀ ਅਜੇ ਤੱਕ ਸੂਬੇ ਨੂੰ ਨਹੀਂ ਸੌਂਪੀ ਗਈ।
ਇਸ ਦੇ ਨਾਲ ਹੀ ਉਨ੍ਹਾਂ ਮੌਜੂਦਾ ਮੋਦੀ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸੰਵਿਧਾਨਿਕ ਸੰਸਥਾਵਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਅਤੇ ਫਾਸ਼ੀਵਾਦ ਨੂੰ ਬੜਾਵਾ ਦੇ ਕੇ ਘੱਟ-ਗਿਣਤੀਆਂ, ਔਰਤਾਂ ਤੇ ਦਲਿਤਾਂ ‘ਤੇ ਜ਼ੁਲਮ ਢਾਹੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋਕਤੰਤਰੀ ਢਾਂਚੇ ਨੂੰ ਨੁਕਸਾਨ ਪਹੁੰਚਾਉਣਾ ਬੰਦ ਨਾ ਕੀਤਾ ਗਿਆ ਤਾਂ ਤਿੱਖਾ ਜਨ-ਅੰਦੋਲਨ ਵਿੱਢਿਆ ਜਾਵੇਗਾ।
ਸਾਬਕਾ ਵਿਧਾਇਕ ਅਤੇ ਸਾਬਕਾ ਸੂਬਾ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਮਨਰੇਗਾ ਕਾਨੂੰਨ ਰੱਦ ਕਰਕੇ ਅਤੇ ਚਾਰ ਨਵੇਂ ਲੇਬਰ ਕੋਡ ਲਿਆ ਕੇ ਮਜ਼ਦੂਰਾਂ ਦੇ ਰੁਜ਼ਗਾਰ ਤੇ ਹੱਕਾਂ ‘ਤੇ ਡਾਕਾ ਮਾਰਿਆ ਹੈ। ਦੂਜੇ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ। ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ‘ਤੇ ਲਾਠੀਆਂ ਵਰ੍ਹਾ ਰਹੀ ਹੈ ਅਤੇ ਸਰਕਾਰੀ ਖ਼ਜ਼ਾਨੇ ਦੀ ਵਰਤੋਂ ਵੋਟਾਂ ਖਰੀਦਣ ਵਾਲੀਆਂ ਲੋਕ-ਲੁਭਾਊ ਸਕੀਮਾਂ ‘ਤੇ ਕਰਕੇ ਜਨਤਾ ਨੂੰ ਮੂਰਖ ਬਣਾ ਰਹੀ ਹੈ। ਉਨ੍ਹਾਂ ਪੁਰਾਣਾ ਨਰੇਗਾ ਕਾਨੂੰਨ ਬਹਾਲ ਕਰਨ ਦੀ ਮੰਗ ਕੀਤੀ।
ਜ਼ਿਲਾ ਸਕੱਤਰ ਬਲਕਰਨ ਸਿੰਘ ਬਰਾੜ ਨੇ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਕੇਂਦਰ ਤੋਂ ਪੰਜਾਬ ਦਾ ਕੋਈ ਮਸਲਾ ਹੱਲ ਕਰਵਾਉਣ ਵਿੱਚ ਨਾਕਾਮ ਰਹੀ ਹੈ। ਸੂਬੇ ਵਿੱਚ ਕੋਈ ਠੋਸ ਖੇਤੀ, ਉਦਯੋਗ ਜਾਂ ਵਪਾਰ ਨੀਤੀ ਨਹੀਂ ਬਣਾਈ ਗਈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਪੰਜਾਬ ਵਿੱਚ ਨਸ਼ੇ ਅਤੇ ਗੈਂਗਸਟਰਾਂ ਦਾ ਨੈੱਟਵਰਕ ਲਗਾਤਾਰ ਫੈਲ ਰਿਹਾ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਧੁੰਦਲਾ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਕਨਵੈਂਸ਼ਨ ਦੇ ਅਖੀਰ ਵਿੱਚ ਜ਼ਿਲਾ ਮੀਤ ਸਕੱਤਰ ਜਸਵੀਰ ਸਿੰਘ ਆਕਲੀਆ ਨੇ ਸੂਬਾ ਲੀਡਰਸ਼ਿਪ ਅਤੇ ਪਹੁੰਚੇ ਹੋਏ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਿੱਠੂ ਸਿੰਘ ਘੁੱਦਾ, ਜਰਨੈਲ ਸਿੰਘ ਯਾਤਰੀ, ਸੁਖਦੇਵ ਸਿੰਘ ਕੁੱਬੇ, ਦਰਸ਼ਨ ਸਿੰਘ ਫੁੱਲੋ ਮਿੱਠੀ, ਹਰਨੇਕ ਸਿੰਘ ਆਲੀ ਕੇ, ਰਜਿੰਦਰ ਸਿੰਘ ਸੰਦੋਹਾ, ਇਕਬਾਲ ਸਿੰਘ ਅਤੇ ਰਜਿੰਦਰ ਸਿੰਘ ਬਲਾੜ ਮਹਿਮਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ।
Related
‘ਕੇਂਦਰ ਤੇ ਰਾਜ ਸਰਕਾਰ ਦੋਵੇਂ ਲੋਕਾਂ ਨੂੰ ਲੁੱਟਣ-ਕੁੱਟਣ ‘ਤੇ ਲੱਗੀਆਂ’– ਬਠਿੰਡਾ ਕਨਵੈਂਸ਼ਨ ‘ਚ ਬੋਲੇ ਕਾਮਰੇਡ ਅਰਸ਼ੀ ਤੇ ਬੰਤ ਬਰਾੜ

Share this:
Like this:
Related