ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ ਰਹਿਣ ਵਾਲੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਵਨੀਤ ਕੌਰ CIBC ਬੈਂਕ ਵਿੱਚ ਨੌਕਰੀ ਕਰਦੀ ਸੀ ਅਤੇ ਘਟਨਾ ਵੇਲੇ ਸਵੇਰੇ ਕਰੀਬ 7:30 ਵਜੇ ਬੱਸ ਸਟਾਪ ‘ਤੇ ਡਿਊਟੀ ਲਈ ਜਾਣ ਵਾਸਤੇ ਬੱਸ ਦੀ ਉਡੀਕ ਕਰ ਰਹੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਵਾਰਦਾਤ ਇਕਤਰਫ਼ਾ ਪਿਆਰ ਦੇ ਚਲਦਿਆਂ ਅੰਜਾਮ ਦਿੱਤੀ ਗਈ।
ਮ੍ਰਿਤਕਾ ਦੇ ਪਿਤਾ ਹਰਪਾਲ ਸਿੰਘ, ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੇਵਾਵਾਂ ਨਿਭਾ ਰਹੇ ਹਨ, ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਨੂੰ 2021 ਵਿੱਚ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨਵਨੀਤ ਨੂੰ CIBC ਬੈਂਕ ਵਿੱਚ ਪੱਕੀ ਨੌਕਰੀ ਮਿਲ ਗਈ ਸੀ। ਪਰਿਵਾਰ ਦਾ ਦਾਅਵਾ ਹੈ ਕਿ ਇੱਕ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਉਸ ਨੂੰ ਕਥਿਤ ਤੌਰ ‘ਤੇ ਪ੍ਰੇਸ਼ਾਨ ਕਰ ਰਿਹਾ ਸੀ।
ਪਰਿਵਾਰ ਮੁਤਾਬਕ, ਜਦੋਂ ਨਵਨੀਤ ਕੁਝ ਸਮਾਂ ਪਹਿਲਾਂ ਭਾਰਤ ਆਈ ਸੀ ਤਾਂ ਉਸ ਨੇ ਇਸ ਸਬੰਧੀ ਪਰਿਵਾਰ ਨੂੰ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਪਰਿਵਾਰ ਨੇ ਸ਼ੱਕੀ ਦੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਸੀ, ਜਿਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਅੱਗੇ ਅਜਿਹਾ ਨਹੀਂ ਹੋਵੇਗਾ। ਨਵਨੀਤ 29 ਜੂਨ ਨੂੰ ਮੁੜ ਕੈਨੇਡਾ ਚਲੀ ਗਈ ਸੀ।
ਪਰਿਵਾਰ ਦਾ ਕਹਿਣਾ ਹੈ ਕਿ ਕੈਨੇਡਾ ਵਾਪਸ ਜਾਣ ਤੋਂ ਬਾਅਦ ਨਵਨੀਤ ਨੇ ਆਪਣਾ ਰਹਿਣ ਦਾ ਟਿਕਾਣਾ ਅਤੇ ਫ਼ੋਨ ਨੰਬਰ ਵੀ ਬਦਲ ਲਿਆ ਸੀ। ਇਸ ਦੇ ਬਾਵਜੂਦ ਸ਼ੱਕੀ ਉਸ ਤੱਕ ਪਹੁੰਚ ਗਿਆ। ਘਟਨਾ ਵਾਲੇ ਦਿਨ ਨਵਨੀਤ ਆਪਣੇ ਭਰਾ ਨਾਲ ਵੀਡੀਓ ਕਾਲ ‘ਤੇ ਗੱਲ ਕਰ ਰਹੀ ਸੀ। ਪਰਿਵਾਰ ਅਨੁਸਾਰ ਬੱਸ ਸਟਾਪ ‘ਤੇ ਪਹੁੰਚ ਕੇ ਉਸ ਨੇ ਕਿਹਾ, **”ਸ਼ਰਨ ਆ ਗਿਆ… ਇਹ ਇੱਥੇ ਕੀ ਕਰ ਰਿਹਾ ਹੈ?”** ਜਿਸ ਤੋਂ ਕੁਝ ਪਲਾਂ ਬਾਅਦ ਫ਼ੋਨ ਕੱਟ ਗਿਆ। ਬਾਅਦ ਵਿੱਚ ਪਰਿਵਾਰ ਨੂੰ ਉਸ ਦੀ ਹੱਤਿਆ ਦੀ ਸੂਚਨਾ ਮਿਲੀ।
ਪਰਿਵਾਰ ਨੇ ਕੈਨੇਡਾ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਪੂਰੀ ਜਾਂਚ ਕਰਕੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਨਾਲ ਹੀ ਉਨ੍ਹਾਂ ਨਵਨੀਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰ ਨੂੰ ਉਮੀਦ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਦੇਹ ਭਾਰਤ ਪਹੁੰਚ ਜਾਵੇਗੀ।
Related
ਕੈਨੇਡਾ ‘ਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ

Share this:
Like this:
Related