ਬਠਿੰਡਾ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ

ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫਾਈ ਕਾਮਿਆਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਪੰਜਾਬ ਬੰਦ ਦੇ ਸੱਦੇ ਨੂੰ ਬਠਿੰਡਾ ਵਿੱਚ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਹੈ ਹਾਲਾਂਕਿ ਸਵੇਰੇ 10 ਵਜੇ ਬਾਜ਼ਾਰ ਆਮ ਵਾਂਗ ਖੁਲਣਾ ਸ਼ੁਰੂ ਹੋ ਗਿਆ ਸੀ ਪਰ ਸਫਾਈ ਕਾਮਿਆਂ ਨੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਕਰਕੇ ਸਾਰੀਆਂ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ। 

ਪੰਜਾਬ ਸਰਕਾਰ ਖਿਲਾਫ ਕੀਤਾ ਇਹ ਪ੍ਰਦਰਸ਼ਨ ਮੁੱਖ ਤੌਰ ਤੇ ਤਿੰਨ ਮੰਗਾਂ ਨੂੰ ਲੈ ਕੇ ਕੀਤਾ ਗਿਆ ਜਿਸ ਵਿੱਚ ਮੁੱਖ ਮੰਗ ਇਹ ਰੱਖੀ ਕਿ ਬਰਨਾਲਾ ਵਿੱਚ ਲਾਠੀਚਾਰਜ ਕਰਨ ਵਾਲੇ ਡੀਐਸਪੀ ਅਤੇ ਬਾਕੀ ਦੋਸ਼ੀ ਪੁਲਿਸ ਕਰਮਚਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਕੱਚੇ ਸਫਾਈ ਸੇਵਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਪੱਕਾ ਕੀਤਾ ਜਾਣ ਅਤੇ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਬਹਾਲ ਕੀਤਾ ਜਾਵੇ। ਇਸ ਪ੍ਰਦਰਸ਼ਨ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ਵਿੱਚ ਡੀਐਸਪੀ ਦਾ ਪੁਤਲਾ ਸਾੜਿਆ।

30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ: ਕਿਰਨਜੀਤ ਸਿੰਘ ਗਹਿਰੀ ਵੱਲੋਂ ਲੋਕਾਂ ਨੂੰ ਹਮਾਇਤ ਦੀ ਅਪੀਲ
ਮਨਪ੍ਰੀਤ ਇਆਲੀ ਤੇ ਲੱਖਾ ਸਿਧਾਣਾ ਸਮੇਤ ਕਈ ਆਗੂਆਂ 'ਤੇ FIR ਦਰਜ