ਬਠਿੰਡਾ ‘ਚ ਕਾਂਗਰਸੀਆਂ ਨੇ ਰਾਜਾ ਵੜਿੰਗ ਖਿਲਾਫ ਕੀਤੀ ਨਾਹਰੇਬਾਜ਼ੀ

ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੱਲੋਂ ਹਰ ਬੂਥ ਕਾਂਗਰਸ ਮਜਬੂਤ ਦੇ ਬੈਨਰ ਤਹਿਤ ਪੰਜਾਬ ਭਰ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਬਠਿੰਡਾ ਦੇ ਗੋਨਿਆਣਾ ਮੰਡੀ ਪਿਛਲੇ ਇੱਕ ਨਿੱਜੀ ਪੈਲਸ ਵਿੱਚ ਕਾਂਗਰਸ ਵੱਲੋਂ ਰੱਖੇ ਸਮਾਗਮ ਦੇ ਦੌਰਾਨ ਵੀ ਆਪਸੀ ਫੁੱਟ ਖੁੱਲ ਕੇ ਨਜ਼ਰ ਆਈ। ਜਿਵੇਂ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ ਉਸੇ ਵੇਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦੇ ਖਿਲਾਫ ਨਾਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਚਰਨਜੀਤ ਸਿੰਘ ਚੰਨੀ ਜਿੰਦਾਬਾਦ ਦੇ ਨਾਰੇ ਲਗਾਉਣੇ ਸ਼ੁਰੂ ਕਰ ਦਿੱਤੇ ਇਸ ਉਪਰੰਤ ਕਰੀਬ ਢਾਈ ਤਿੰਨ ਸੌ ਵਰਕਰਾਂ ਨੇ ਸਮਾਗਮ ਦਾ ਬਾਈਕਾਟ ਕਰ ਦਿੱਤਾ ਅਤੇ ਬਾਹਰ ਚਲੇ ਗਏ।

ਹਾਲਾਂਕਿ ਪ੍ਰੈੱਸ ਕਾਨਫਰੰਸ ਦੇ ਦੌਰਾਨ ਭੁਪੇਸ਼ ਬਘੇਲ ਨੇ ਕਿਹਾ ਕਿ ਉਹਨਾਂ ਨੂੰ ਪੂਰੇ ਪੰਜਾਬ ਦੇ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਕਾਂਗਰਸ ਨੂੰ ਇੱਕਜੁੱਟ ਕਰਨ ਦੇ ਵਿੱਚ ਕਾਮਯਾਬ ਹੋ ਰਹੇ ਹਨ।

ਰਾਜਾ ਵੜਿੰਗ ਦੀ ਵਿਰੋਧਤਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵੜਿੰਗ ਨੇ ਸਾਫ ਸ਼ਬਦਾਂ ‘ਚ ਕਿਹਾ ਕਿ ਚਾਹੇ ਕੁਝ ਹੋ ਜਾਵੇ ਪਰ ਉਹ ਪ੍ਰਧਾਨਗੀ ਤੋਂ ਅਸਤੀਫਾ ਨਹੀਂ ਦੇਣਗੇ।

ਭੁਪੇਸ਼ ਬਘੇਲ ਨੇ ਕਿਹਾ ਕਿ ਇਸ ਵਾਰ ਕਾਂਗਰਸ ਵੱਲੋਂ ਪੰਜਾਬ ਦੀਆਂ ਚੋਣਾਂ ਬਿਨਾਂ ਮੁੱਖ ਮੰਤਰੀ ਚਿਹਰੇ ਤੋਂ ਲੜੀਆਂ ਜਾਣਗੀਆਂ।

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦਾ ਕਾਰਜਕਾਲ ਸੰਪੰਨ
ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦਾਅਵੇ ਦੀ ਨਿੱਕਲੀ ਹਵਾ