ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਦੇ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਿਹੰਗ ਬਾਣੇ ‘ਚ ਆਏ ਇੱਕ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਸੁਖਬੀਰ ਸਿੰਘ ਬਾਦਲ ਦੀ ਬਾਂਹ ‘ਤੇ ਜ਼ਖ਼ਮ ਆਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸਨ। ਹਮਲਾਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੇ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।
Related
ਮਹਾਰਾਸ਼ਟਰ ਦੇ ਨਾਂਦੇੜ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ, ਬਾਂਹ ‘ਤੇ ਲੱਗੀ ਸੱਟ
ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਦੇ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਿਹੰਗ ਬਾਣੇ ‘ਚ ਆਏ ਇੱਕ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਸੁਖਬੀਰ ਸਿੰਘ ਬਾਦਲ ਦੀ ਬਾਂਹ ‘ਤੇ ਜ਼ਖ਼ਮ ਆਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸਨ। ਹਮਲਾਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੇ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।
Share this:
Like this:
Related