ਸ਼੍ਰੋਮਣੀ ਅਕਾਲੀ ਦਲ ਕਾਨਫਰੰਸ: ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਹਰਸਿਮਰਤ ਕੌਰ ਬਾਦਲ ਦਾ ਭਾਵੁਕ ਸੰਬੋਧਨ

ਈਸੜੂ (ਲੁਧਿਆਣਾ):

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਇੱਕ ਵਿਸ਼ਾਲ ਅਕਾਲੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕੀਤਾ।

ਇਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਕਾਫੀ ਭਾਵੁਕ ਨਜ਼ਰ ਆਏ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ, “ਮੈਂ ਸਦਮੇ ਵਿੱਚ ਹਾਂ, ਮੈਨੂੰ ਮੁਆਫ਼ ਕਰਨਾ…” ਉਨ੍ਹਾਂ ਅੱਗੇ ਕਿਹਾ ਕਿ ਗੁਰੂ ਘਰ ਵਿੱਚ ਜਾ ਕੇ ਅਸੀਂ ਆਪਣੀਆਂ ਸਾਰੀਆਂ ਚਿੰਤਾਵਾਂ ਭੁੱਲ ਜਾਂਦੇ ਹਾਂ ਅਤੇ ਇਹ ਸੋਚ ਕੇ ਕਿ ਸਮਰੱਥ ਗੁਰੂ ਸਿਰ ਹੱਥ ਰੱਖੇਗਾ, ਸਾਡੀਆਂ ਸਾਰੀਆਂ ਚਿੰਤਾਵਾਂ ਅਤੇ ਬੇਨਤੀਆਂ ਪ੍ਰਵਾਨ ਹੋ ਜਾਂਦੀਆਂ ਹਨ। (ਦੇਖੋ ਵੀਡੀਓ)

ਆਪਣੇ ਭਾਵੁਕ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਲੋਕਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਅਤੇ ਗੁਰੂ ਘਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਜਿਹੜਾ ਇਨਸਾਨ ਗੁਰੂ ਘਰ ਦੇ ਵਿੱਚ ਜਾ ਕੇ ਗੁਰੂ ਅੱਗੇ ਨਤਮਸਤਕ ਹੁੰਦਾ ਹੈ ਅਤੇ ਉਸ ਦੇ ਸਿਰ ‘ਤੇ ਗੁਰੂ ਦਾ ਹੱਥ ਹੋਵੇ, ਉਸ ਨਾਲ ਕੋਈ ਵੀ ਜਾਨਲੇਵਾ ਹਮਲਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜਿਹੜਾ ਅਜਿਹਾ ਕਰਦਾ ਹੈ, ਅਸੀਂ ਉਸ ਨੂੰ ਸਿੱਖ ਨਹੀਂ ਮੰਨਦੇ ਅਤੇ ਨਾ ਹੀ ਕਾਇਰ ਸਮਝਦੇ ਹਾਂ।

ਇਸ ਮੌਕੇ ਪਾਰਟੀ ਦੇ ਹੋਰ ਵੀ ਨਾਮਵਰ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੀਵਨ ਅਤੇ ਪੰਥ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

ਬਠਿੰਡਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਪ੍ਰੋਟੋਕਾਲ ਦੀ ਉਲੰਘਣਾ
ਛੁੱਟੀ ’ਤੇ ਆਏ ਫੌਜੀ ਜਵਾਨ ਵੱਲੋਂ ਪਤਨੀ ਦਾ ਕਤਲ