ਬਠਿੰਡਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਪ੍ਰੋਟੋਕਾਲ ਦੀ ਉਲੰਘਣਾ

ਬਠਿੰਡਾ:

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ (MHA) ਵੱਲੋਂ ਜਾਰੀ ਹਦਾਇਤਾਂ ਅਤੇ ਪ੍ਰੋਟੋਕਾਲ ਦੇ ਅਨੁਸਾਰ, ਦੇਸ਼ ਭਰ ਵਿੱਚ ਸੂਬੇ ਦੀਆਂ ਰਾਜਧਾਨੀਆਂ, ਜ਼ਿਲ੍ਹਾ ਹੈੱਡਕੁਆਰਟਰਾਂ, ਉਪ-ਮੰਡਲਾਂ, ਬਲਾਕਾਂ ਅਤੇ ਪੰਚਾਇਤਾਂ ਆਦਿ ਵਿੱਚ ਆਜ਼ਾਦੀ ਦਿਵਸ ਸਮਾਗਮ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਵੇਰੇ 9:00 ਵਜੇ ਤੋਂ ਬਾਅਦ ਹੀ ਸ਼ੁਰੂ ਹੋਣੀ ਚਾਹੀਦੀ ਹੈ। ਪਰ ਸੁਤੰਤਰਤਾ ਦਿਵਸ ਸਮਾਗਮ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁਉਦੇਸ਼ੀ ਖੇਡ ਸਟੇਡੀਅਮ ਵਿੱਚ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪ੍ਰੋਟੋਕਾਲ ਦੀ ਵੱਡੀ ਉਲੰਘਣਾ ਦੇਖਣ ਨੂੰ ਮਿਲੀ।

ਸਮਾਗਮ ਵਿੱਚ ਝੰਡਾ ਲਹਿਰਾਉਣ ਲਈ ਪੁੱਜੇ ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ, ਆਫ਼ਤ ਪ੍ਰਬੰਧਨ, ਜਲ ਸਪਲਾਈ, ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਝੰਡਾ ਲਹਿਰਾ ਦਿੱਤਾ। ਪ੍ਰਾਪਤ ਜਾਣਕਾਰੀ ਅਤੇ ਮੌਕੇ ਦੀ ਸਥਿਤੀ ਮੁਤਾਬਕ ਮੰਤਰੀ ਵੱਲੋਂ ਇਹ ਰਸਮ ਸਵੇਰੇ 8:55 ਵਜੇ ਹੀ ਅਦਾ ਕਰ ਦਿੱਤੀ ਗਈ, ਜਦੋਂ ਕਿ ਸਰਕਾਰੀ ਪ੍ਰੋਟੋਕਾਲ ਅਤੇ ਗ੍ਰਹਿ ਮੰਤਰਾਲੇ ਦੇ ਨਿਯਮਾਂ ਮੁਤਾਬਕ ਇਹ ਸਮਾਂ ਸਵੇਰੇ 9:00 ਵਜੇ ਤੋਂ ਬਾਅਦ ਦਾ ਤੈਅ ਹੈ।

ਇਸ ਪੂਰੇ ਮਾਮਲੇ ਸਬੰਧੀ ਜਦੋਂ ਮੀਡੀਆ ਕਰਮੀਆਂ ਵੱਲੋਂ ਮੰਤਰੀ ਨਾਲ ਗੱਲਬਾਤ ਕੀਤੀ ਗਈ ਅਤੇ ਸਵਾਲ ਪੁੱਛੇ ਗਏ, ਤਾਂ ਉਨ੍ਹਾਂ ਦਾ ਜਵਾਬ ਸੀ ਕਿ 10-20 ਸੈਕੰਡ ਦਾ ਫਰਕ ਤਾਂ ਪੈ ਹੀ ਸਕਦਾ ਹੈ। ਹਾਲਾਂਕਿ ਮੰਤਰੀ ਸਾਹਿਬ ਆਪਣੇ ਬਚਾਅ ਵਿੱਚ ਇਹ ਦਾਅਵਾ ਕਰ ਰਹੇ ਸਨ ਕਿ ਉਨ੍ਹਾਂ ਨੇ 8:58 ‘ਤੇ ਝੰਡਾ ਲਹਿਰਾਇਆ ਹੈ, ਪਰ ਮਾਹਰਾਂ ਅਤੇ ਪ੍ਰੋਟੋਕਾਲ ਨਿਯਮਾਂ ਮੁਤਾਬਕ ਜੇਕਰ 8:58 ਦਾ ਸਮਾਂ ਵੀ ਮੰਨ ਲਿਆ ਜਾਵੇ, ਤਾਂ ਵੀ ਉਹ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਤੇ ਨਿਰਧਾਰਤ ਸਮਾਂ ਸੀਮਾ ਦੇ ਉਲਟ ਹੀ ਬਣਦਾ ਹੈ।

ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨਿਕ ਹਲਕਿਆਂ ਵਿੱਚ ਪ੍ਰੋਟੋਕਾਲ ਦੀ ਪਾਲਣਾ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਅਤੇ ਇਸ ਗੱਲ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਵਿੱਚ ਅਜਿਹੀ ਅਣਗਹਿਲੀ ਕਿਉਂ ਵਰਤੀ ਗਈ।

ਬਠਿੰਡਾ ’ਚ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਜਗਰੂਪ ਗਿੱਲ ਅਤੇ ਅਮਰਜੀਤ ਮਹਿਤਾ ਵਿਚਾਲੇ ਦਿਖੀ ਸਿਆਸੀ ਤਲਖ਼ੀ
ਸ਼੍ਰੋਮਣੀ ਅਕਾਲੀ ਦਲ ਕਾਨਫਰੰਸ: ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਹਰਸਿਮਰਤ ਕੌਰ ਬਾਦਲ ਦਾ ਭਾਵੁਕ ਸੰਬੋਧਨ