ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਪ੍ਰਧਾਨ ਪਦ ਤੋਂ ਅਸਤੀਫ਼ਾ

ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਹਾਈਕਮਾਨ ਨੂੰ ਭੇਜ ਦਿੱਤਾ ਹੈ।

ਸਾਢੇ ਚਾਰ ਸਾਲ ਰਿਹਾ ਕਾਰਜਕਾਲ ਰਾਜਾ ਵੜਿੰਗ ਨੇ ਅਪ੍ਰੈਲ 2022 ਵਿੱਚ ਪੰਜਾਬ ਕਾਂਗਰਸ ਦੀ ਕਮਾਣ ਸੰਭਾਲੀ ਸੀ ਅਤੇ ਲਗਭਗ ਸਾਢੇ ਚਾਰ ਸਾਲ ਇਸ ਅਹੁਦੇ ‘ਤੇ ਰਹੇ। ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪਾਰਟੀ ਸੰਗਠਨ ਵਿੱਚ ਨਵੀਆਂ ਤਿਆਰੀਆਂ ਅਤੇ ਬਦਲਾਅ ਤਹਿਤ ਇਹ ਕਦਮ ਚੁੱਕਿਆ ਗਿਆ ਹੈ।

ਅੰਦਰੂਨੀ ਖਿੱਚੋਤਾਣ ਅਤੇ ਗੁੱਟਬੰਦੀ ਰਹੀ ਮੁੱਖ ਵਜ੍ਹਾ ਸੂਤਰਾਂ ਮੁਤਾਬਕ ਪਿਛਲੇ ਕੁਝ ਸਮੇਂ ਤੋਂ ਪੰਜਾਬ ਕਾਂਗਰਸ ਅੰਦਰ ਵੱਖ-ਵੱਖ ਆਗੂਆਂ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਗੁੱਟਬੰਦੀ ਕਾਰਨ ਹਾਈਕਮਾਨ ਪੱਧਰ ‘ਤੇ ਸੂਬਾ ਇਕਾਈ ਨੂੰ ਨਵਾਂ ਰੂਪ ਦੇਣ ਬਾਰੇ ਗੰਭੀਰ ਮੰਥਨ ਚੱਲ ਰਿਹਾ ਸੀ।

ਕੌਣ ਹੋਵੇਗਾ ਅਗਲਾ ਪ੍ਰਧਾਨ? ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਅਗਲੇ ਸੂਬਾ ਪ੍ਰਧਾਨ ਵਜੋਂ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਨਾਂ ਸਭ ਤੋਂ ਮੋਹਰੀ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਝ ਹੋਰ ਸੀਨੀਅਰ ਆਗੂਆਂ ਦੇ ਨਾਵਾਂ ‘ਤੇ ਵੀ ਚਰਚਾ ਚੱਲ ਰਹੀ ਹੈ। ਕਾਂਗਰਸ ਹਾਈਕਮਾਨ ਵੱਲੋਂ ਅਗਲੇ 24 ਤੋਂ 48 ਘੰਟਿਆਂ ਵਿੱਚ ਨਵੇਂ ਪ੍ਰਧਾਨ ਦੇ ਨਾਂ ਦਾ ਰਸਮੀ ਐਲਾਨ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ।

ਮੋਹਾਲੀ ’ਚ TDI ਦਫ਼ਤਰ ’ਤੇ ED ਦੀ ਛਾਪੇਮਾਰੀ
LPU ਵਿਵਾਦ: ਪੰਜਾਬ & ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਮੰਗੀ ਸਟੇਟਸ ਰਿਪੋਰਟ